ਪਿ੍ਰਤਪਾਲ ਸਿੰਘ, ਸ਼ਾਹਕੋਟ : ਸਥਾਨਕ ਪੁਲਿਸ ਨੇ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਐੱਸਆਈ ਭੁਪਿੰਦਰ ਸਿੰਘ ਇੰਚਾਰਜ ਚੌਕੀ ਤਲਵੰਡੀ ਸੰਘੇੜਾ ਨੇ ਪੁਲਿਸ ਪਾਰਟੀ ਨਾਲ ਦਾਨੇਵਾਲ ਬੰਨ ਤੋਂ ਰਾਜ ਕੁਮਾਰ ਉਰਫ ਕਾਲਾ ਵਾਸੀ ਮੰਦਰ ਕਲਾਂ ਥਾਣਾ ਫ਼ਤਹਿਗੜ੍ਹ ਪੰਜਤੂਰ ਨੂੰ ਕਾਬੂ ਕੀਤਾ। ਇਸ ਪਾਸੋਂ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਏ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਇਸ ਕੋਲੋਂ ਪੁੱਛਗਿੱਛ ਕੀਤੀ ਤਾਂ ਰਾਜ ਕੁਮਾਰ (24) ਨੇ ਦੱਸਿਆ ਕਿ ਉਹ ਅਨਪੜ੍ਹ ਹੈ ਅਤੇ ਉਸ ਕੋਲ ਕਰੀਬ 2 ਕਿੱਲੇ ਜ਼ਮੀਨ ਹੈ, ਜਿਸ 'ਤੇ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ। ਇਸ ਦੇ ਨਾਲ-ਨਾਲ ਕਰੀਬ 3 ਸਾਲ ਤੋ ਡੋਡੇ ਚੂਰਾ ਪੋਸਤ ਵੇਚਣ ਦਾ ਕੰਮ ਵੀ ਕਰਦਾ ਹੈ ਤੇ ਸ਼ਾਹਕੋਟ, ਧਰਮਕੋਟ ਦੇ ਏਰੀਆ ਵਿਚ ਸਪਲਾਈ ਕਰਦਾ ਹੈ। ਐੱਸਐੱਚਓ ਨੇ ਦੱਸਿਆ ਕਿ ਇਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ ਕਿ ਇਹ ਕਿਸ ਕੋਲੋਂ ਡੋਡੇ ਚੂਰਾ ਪੋਸਤ ਲੈ ਕੇ ਆਇਆ ਸੀ ਤੇ ਕਿਸ ਨੂੰ ਸਪਲਾਈ ਕਰਨੇ ਸਨ।