ਰਾਕੇਸ਼ ਗਾਂਧੀ, ਜਲੰਧਰ : ਸੀਆਈਏ ਸਟਾਫ ਦੀ ਪੁਲਿਸ ਨੇ ਮੁਖਬਰ ਖਾਸ ਦੀ ਸੂਚਨਾ 'ਤੇ ਕੀਤੀ ਨਾਕੇਬੰਦੀ ਦੌਰਾਨ ਸ਼ਰਾਬ ਸਮੱਗਲਰ ਨੂੰ ਉਸ ਵੇਲੇ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਜਦੋਂ ਉਹ ਸਪਲਾਈ ਲਈ ਜਾ ਰਿਹਾ ਸੀ। ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਦੇ ਮੁਖੀ ਸਬ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਨਾਜਾਇਜ਼ ਸ਼ਰਾਬ ਦਾ ਸਮੱਗਲਰ ਸੁਮਿਤ ਕੁਮਾਰ ਉਰਫ ਸੋਨੂੰ ਵਾਸੀ ਤੇਲ ਵਾਲੀ ਗਲੀ ਇਸ ਵੇਲੇ ਆਪਣੀ ਵੈਗਨਾਰ ਗੱਡੀ 'ਚ ਸ਼ਰਾਬ ਦੀ ਸਪਲਾਈ ਦੇਣ ਜਾ ਰਿਹਾ ਹੈ ਜਿਸ 'ਤੇ ਏਐੱਸਆਈ ਤਰਲੋਚਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਬਬਰੀਕ ਚੌਕ ਲਾਗੇ ਨਾਕੇਬੰਦੀ ਕਰ ਕੇ ਸੋਨੂੰ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਸ ਕੋਲੋਂ 4 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਮੁਲਜ਼ਮ ਖ਼ਿਲਾਫ਼ ਥਾਣਾ ਨੰਬਰ ਦੋ 'ਚ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।