ਰਾਕੇਸ਼ ਗਾਂਧੀ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਇਕ ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਨਾਬਾਲਗਾ ਨਾਲ ਪਿੰਕੇਸ਼ ਕੁਮਾਰ ਵਾਸੀ ਬਸਤੀ ਬਾਵਾ ਖੇਲ ਨੇ ਜਬਰ ਜਨਾਹ ਕੀਤਾ ਹੈ। ਉਸ ਦੇ ਖ਼ਿਲਾਫ਼ ਧਾਰਾ 376ਏ ਬੀ/506 ਆਈਪੀਸੀ/ਪੋਕਸੋ ਐਕਟ ਅਧੀਨ ਮਾਮਲਾ ਦਰਜ ਕਰਕੇ ਜਾਂਚ ਇੰਸਪੈਕਟਰ ਜਸਵੰਤ ਕੌਰ ਨੂੰ ਦਿੱਤੀ ਗਈ। ਅੱਜ ਇੰਸਪੈਕਟਰ ਜਸਵੰਤ ਕੌਰ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਮੁਲਜ਼ਮ ਬਾਬਾ ਬੱੁਢਾ ਜੀ ਪੁਲ ਲਾਗੇ ਕਿਸੇ ਦੀ ਉਡੀਕ 'ਚ ਖੜ੍ਹਾ ਹੈ। ਇਸ 'ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਥਾਂ 'ਤੇ ਛਾਪੇਮਾਰੀ ਕਰਕੇ ਪਿੰਕੇਸ਼ ਕੁਮਾਰ ਨੂੰ ਕਾਬੂ ਕਰ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।