ਪੱਤਰ ਪੇ੍ਰਰਕ, ਨਕੋਦਰ

ਥਾਣਾ ਸਦਰ ਪੁਲਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ 120 ਨਸ਼ੀਲੀ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ। ਥਾਣਾ ਸਦਰ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਚੱਕ ਕਲਾਂ ਨਹਿਰ ਪੁਲੀ ਕੋਲ ਪੁੱਜੀ ਤਾਂ ਇਕ ਨੌਜਵਾਨ ਆਪਣੇ ਹੱਥ 'ਚ ਕਾਲੇ ਰੰਗ ਦਾ ਮੋਮੀ ਲਿਫ਼ਾਫਾ ਫੜਿਆ ਆਉਂਦਾ ਵਿਖਾਈ ਦਿੱਤਾ ਪੁਲਿਸ ਦੀ ਗੱਡੀ ਵੇਖ ਕੇ ਨੌਜਵਾਨ ਘਬਰਾ ਕੇ ਨਹਿਰ ਦੇ ਨਾਲ ਬਣੇ ਕੱਚੇ ਰਸਤੇ ਵੱਲ ਤੇਜ਼ ਕਦਮੀਂ ਮੁੜ ਪਿਆ। ਪੁਲਿਸ ਪਾਰਟੀ ਨੇ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਮੁਲਜ਼ਮ ਸੁਰਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਚੱਕ ਕਲਾਂ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।