ਸ਼ਰਾਬ ਤੇ ਲਾਹਣ ਸਮੇਤ ਇਕ ਕਾਬੂ, ਇਕ ਫ਼ਰਾਰ
19 ਬੋਤਲਾਂ ਨਾਜਾਇਜ਼ ਸ਼ਰਾਬ ਤੇ 70 ਲੀਟਰ ਲਾਹਣ ਸਮੇਤ ਇਕ ਕਾਬੂ, ਇਕ ਫਰਾਰ
Publish Date: Thu, 23 Apr 2026 09:19 PM (IST)
Updated Date: Thu, 23 Apr 2026 09:22 PM (IST)
ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ, ਮਹਿਤਪੁਰ : ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡੀਐੱਸਪੀ ਸਰਬਣ ਸਿੰਘ ਬੱਲ ਦੀ ਅਗਵਾਈ ਹੇਠ ਥਾਣਾ ਮੁਖ ਅਫ਼ਸਰ ਲਾਭ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਪਿੰਡ ਖੁਰਲਾਪੁਰ ਬੰਨ ਨੇੜੇ ਛਾਪਾ ਮਾਰਿਆ ਗਿਆ। ਇਸ ਦੌਰਾਨ ਕੁਲਵੰਤ ਸਿੰਘ ਕੰਤੂ ਕੋਲੋਂ 19 ਬੋਤਲਾਂ ਨਾਜਾਇਜ਼ ਸ਼ਰਾਬ ਤੇ 70 ਲੀਟਰ ਲਾਹਣ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਉਸਦੀ ਪਤਨੀ ਰਾਣੋ ਫਰਾਰ ਹੋ ਗਈ, ਜਿਸ ਦੀ ਭਾਲ ਜਾਰੀ ਹੈ। ਥਾਣਾ ਮੁਖ ਅਫ਼ਸਰ ਲਾਭ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਆਉਣ ਵਾਲੇ ਸਮੇਂ ’ਚ ਵੀ ਸਖ਼ਤੀ ਨਾਲ ਜਾਰੀ ਰਹੇਗੀ।