ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ
32 ਗ੍ਰਾਮ ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
Publish Date: Fri, 17 Apr 2026 10:53 PM (IST)
Updated Date: Fri, 17 Apr 2026 10:57 PM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸਬ-ਡਵੀਜ਼ਨ ਆਦਮਪੁਰ ਅਧੀਨ ਆਉਂਦੇ ਥਾਣਾ ਪਤਾਰਾ ਦੀ ਪੁਲਿਸ ਟੀਮ ਨੇ 32 ਗ੍ਰਾਮ ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਮੁਖੀ ਐੱਸਆਈ ਰਾਮ ਕਿਸ਼ਨ ਨੇ ਦੱਸਿਆ ਕਿ ਏਐੱਸਆਈ ਜੀਵਨ ਕੁਮਾਰ ਦੀ ਟੀਮ ਦੌਰਾਨੇ ਗਸ਼ਤ ਨਹਿਰ ਪੁਲੀ ਨੇੜੇ ਹਰਲੀਨ ਪਾਰਕ ਕਪੂਰ ਪਿੰਡ ਮੌਜੂਦ ਸੀ ਤਾਂ ਉਨ੍ਹਾਂ ਪੁਲਿਸ ਟੀਮ ਨੂੰ ਵੇਖ ਕੇ ਭੱਜ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਬੂ ਕਰਕੇ ਛੱਕ ਦੇ ਆਧਾਰ 'ਤੇ ਜਦ ਤਲਾਸ਼ੀ ਲਈ ਤਾਂ ਮੋਟਰਸਾਈਕਲ ਨੰਬਰੀ ਪੀਬੀ-36-ਐੱਲ-3636 ਮਾਰਕਾ ਸਪਲੈਂਡਰ ਰੰਗ ਕਾਲਾ ਦੀ ਤਲਾਸ਼ੀ ਕਰਨ ਤੇ ਉਸ ਦੇ ਟੂਲ ਬੋਕਸ ’ਚੋਂ 72 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਤੇ 32 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੁਖੀ ਐੱਸਆਈ ਰਾਮ ਕਿਸ਼ਨ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਮ੍ਰਿੰਤਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਰਾਣੀਪੁਰ ਰਾਜਪੂਤਾ, ਥਾਣਾ ਰਾਵਲਪਿੰਡੀ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਮੁਲਜ਼ਮ ਖਿਲਾਫ਼ ਥਾਣਾ ਪਤਾਰਾ ਵਿਖੇ ਧਾਰਾ 22/21ਬੀ-61-85 ਐੱਨਡੀਪੀਐੱਸ ਐਕਟ ਅਧੀਨ ਮੁਕੱਦਮਾ ਨੰਬਰ- 30 ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਸਖਤੀ ਨਾਲ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ।