ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ
ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
Publish Date: Sat, 14 Feb 2026 06:41 PM (IST)
Updated Date: Sat, 14 Feb 2026 06:42 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਅੱਠ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨੌਜਵਾਨ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ। ਥਾਣਾ ਮੁਖੀ ਇੰਸਪੈਕਟਰ ਸਾਹਿਲ ਚੌਧਰੀ ਨੇ ਦੱਸਿਆ ਕਿ ਸਬ-ਇੰਸਪੈਕਟਰ ਮੇਵਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਫੋਕਲ ਪੁਆਇੰਟ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਨੌਜਵਾਨ ਜੋ ਕਿ ਪਾਬੰਦੀਸ਼ੁਦਾ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਇਸ ਵੇਲੇ ਇਸ ਦੀ ਸਪਲਾਈ ਦੇਣ ਲਈ ਇਲਾਕੇ ’ਚ ਘੁੰਮ ਰਿਹਾ ਹੈ। ਫੌਰੀ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਮੇਵਾ ਸਿੰਘ ਨੇ ਦੱਸੀ ਹੋਈ ਥਾਂ ’ਤੇ ਛਾਪੇਮਾਰੀ ਕਰਕੇ ਦੀਪਕ ਕੁਮਾਰ ਉਰਫ ਡਿੰਪੀ ਵਾਸੀ ਰੇੜੂ ਪਿੰਡ ਜਲੰਧਰ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਜੇਬ ’ਚੋਂ 25 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇੰਸਪੈਕਟਰ ਚੌਧਰੀ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।