ਅਮਰਜੀਤ ਸਿੰਘ ਵੇਹਗਲ, ਜਲੰਧਰ : ਥਾਣਾ ਮਕਸੂਦਾਂ ਅਧੀਨ ਪੈਂਦੀ ਆਧੀ ਖੂਹੀ ਚੌਕੀ ਪੁਲਿਸ ਮੁਲਾਜ਼ਮਾਂ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਚੌਕੀ ਇੰਚਾਰਜ ਨਰਿੰਦਰ ਰੱਲ ਨੇ ਦੱਸਿਆ ਕਿ ਥਾਣੇਦਾਰ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਚਮਿਆਰਾ ਤੋਂ ਪਿੰਡ ਗਿੱਲਾਂ ਦੀ ਨਹਿਰ ਵੱਲ ਗਸ਼ਤ ਕਰ ਰਹੀ ਸੀ ਤਾਂ ਇਕ ਨੌਜਵਾਨ ਹੱਥ ਵਿਚ ਪਲਾਸਟਿਕ ਦਾ ਬੋਰਾ ਲੈ ਕੇ ਪਿੰਡ ਗਿੱਲਾਂ ਵੱਲੋਂ ਆ ਰਿਹਾ ਸੀ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਭੱਜ ਗਿਆ। ਜਿਸ ਨੂੰ ਸ਼ੱਕ ਦੇ ਆਧਾਰ 'ਤੇ ਪਿੱਛਾ ਕਰ ਕੇ ਕਾਬੂ ਕੀਤਾ ਤਾਂ ਉਸ ਦੇ ਹੱਥ 'ਚ ਫੜੇ ਪਲਾਸਟਿਕ ਦੇ ਬੋਰੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਪੁਲਿਸ ਨੇ ਕਾਬੂ ਕੀਤੇ ਨੌਜਵਾਨ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ਪਿੰਡ ਗਿਲਾਂ ਵਿਰੁੱਧ ਐਕਸਾਈਜ਼ ਐਕਟ ਤੇ ਕਰਫਿਊ ਦੀ ਉਲੰਘਣਾ ਕਰਨ ਦਾ ਕੇਸ ਦਰਜ ਕਰ ਕੇ ਜ਼ਮਾਨਤ ਦੇ ਦਿੱਤੀ।