ਪਿ੍ਰਤਪਾਲ ਸਿੰਘ, ਸ਼ਾਹਕੋਟ : ਥਾਣਾ ਸ਼ਾਹਕੋਟ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਏਐੱਸਆਈ ਬੂਟਾ ਰਾਮ ਨੇ ਪੁਲਿਸ ਪਾਰਟੀ ਸਮੇਤ ਪਰਜੀਆਂ ਮੋੜ ਤੋਂ ਬਿਨਾਂ ਨੰਬਰੀ ਪਲਟੀਨਾ ਮੋਟਰਸਾਈਕਲ 'ਤੇ ਰਬੜ ਦੀ ਟਿਊਬ ਲੈ ਕੇ ਆ ਰਹੇ ਪ੍ਰਰੇਮ ਸਿੰਘ ਵਾਸੀ ਖੁਰਮਪੁਰ ਕਾਲੋਨੀ ਮਹਿਤਪੁਰ ਨੂੰ ਕਾਬੂ ਕੀਤਾ ਗਿਆ ਅਤੇ ਟਿਊਬ ਨੂੰ ਚੈੱਕ ਕਰਨ 'ਤੇ 30 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਥਾਣਾ ਸ਼ਾਹਕੋਟ ਵਿਖੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਪ੍ਰਰੇਮ ਸਿੰਘ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮੁਲਜ਼ਮ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।