ਰਾਕੇਸ਼ ਗਾਂਧੀ, ਜਲੰਧਰ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸਪੈਸ਼ਲ ਆਪ੍ਰਰੇਸ਼ਨ ਯੂਨਿਟ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਨਸ਼ੀਲੇ ਟੀਕੇ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਪੈਸ਼ਲ ਆਪ੍ਰਰੇਸ਼ਨ ਯੂਨਿਟ ਦੇ ਮੁਖੀ ਸਬ ਇੰਸਪੈਕਟਰ ਅਸ਼ਵਨੀ ਨੰਦਾ ਨੇ ਦੱਸਿਆ ਕਿ ਪੁਲਿਸ ਪਾਰਟੀ ਸੂਰਿਆ ਐਨਕਲੇਵ ਅੰਡਰਬਿ੍ਜ ਲਾਗੇ ਗਸ਼ਤ ਕਰ ਰਹੀ ਸੀ ਕਿ ਇਕ ਨੌਜਵਾਨ ਉੱਥੋਂ ਲੰਘਦਾ ਹੋਇਆ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਗਿਆ ਤੇ ਆਪਣੇ ਹੱਥ ਵਿੱਚ ਫੜਿਆ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਸ਼ੱਕ ਪੈਣ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 150 ਨਸ਼ੀਲੇ ਟੀਕੇ ਬਰਾਮਦ ਹੋਏ। ਉਕਤ ਨੌਜਵਾਨ ਜਿਸ ਦੀ ਪਛਾਣ ਮਨੋਜ ਕੁਮਾਰ ਉਰਫ ਮੋਨੂੰ ਵਾਸੀ ਏਕਤਾ ਨਗਰ ਦੇ ਰੂਪ 'ਚ ਹੋਈ ਹੈ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਸਬ ਇੰਸਪੈਕਟਰ ਨੰਦਾ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰ ਕੇ ਉਸ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ ਤੇ ਉਸ ਦੇ ਨੈੱਟਵਰਕ ਨੂੰ ਬਰੇਕ ਕਰਨ ਦੀ ਕੋਸ਼ਿਸ ਕੀਤੀ ਜਾਵੇਗੀ।