ਜਤਿੰਦਰ ਪੰਮੀ, ਜਲੰਧਰ : ਕੋਰੋਨਾ ਮਹਾਮਾਰੀ ਨੇ ਉੱਚ ਅਧਿਕਾਰੀਆਂ ਨੂੰ ਵੀ ਆਪਣੀ ਲਪੇਟ ’ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਅੱਜ ਆਈਆਂ ਰਿਪੋਰਟਾਂ ਵਿਚ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਐੱਸਐੱਸਪੀ ਨਵਜੋਤ ਸਿੰਘ ਮਾਹਲ ਤੇ ਸ਼ਾਹਕੋਟ ਤੋਂ ਐੱਸਡੀਐੱਮ ਡਾ. ਸੰਜੀਵ ਕੁਮਾਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਐੱਸਐੱਸਪੀ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਦਿਹਾਤੀ ਪੁਲਿਸ ’ਚ ਦਹਿਸ਼ਤ ਫੈਲ ਗਈ ਹੈ ਜਦੋਂਕਿ ਸ਼ਾਹਕੋਟ ਦੇ ਐੱਸਡੀਐੱਮ ਦਫਤਰ ਨਾਲ ਸਬੰਧਤ ਲੋਕਾਂ ’ਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਅੱਜ ਆਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਦੇ 32 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਓਧਰ ਅੱਜ ਸਿਵਲ ਹਸਪਤਾਲ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਇਕ ਬੀਤੇ ਦਿਨ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਮਰੀਜ ਅਤੇ ਇਕ ਸ਼ੱਕੀ ਮਰੀਜ ਸ਼ਾਮਲ ਹੈ। ਕੋਰੋਨਾ ਪਾਜੇਟਿਵ ਮਰੀਜ਼ ਦੀ ਪਛਾਣ ਅਸ਼ੋਕ ਕੁਮਾਰ ਉਮਰ 54 ਸਾਲ ਵਾਸੀ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਜਦੋਂਕਿ ਸ਼ੱਕੀ ਮਰੀਜ ਦੀ ਰਿਪੋਰਟ ਆਉਣੀ ਬਾਕੀ ਹੈ। ਅੱਜ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 23 ਹੋ ਗਈ ਹੈ।

Posted By: Ramanjit Kaur