ਐਕਟਿਵਾ ਚਾਲਕਾਂ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਇਕ ਦੀ ਮੌਤ, ਦੂਜਾ ਜ਼ਖ਼ਮੀ
ਮਨਦੀਪ ਸਿੰਘ, ਪੰਜਾਬੀ ਜਾਗਰਣ,
Publish Date: Mon, 23 Feb 2026 11:37 PM (IST)
Updated Date: Mon, 23 Feb 2026 11:40 PM (IST)
ਮਨਦੀਪ ਸਿੰਘ, ਪੰਜਾਬੀ ਜਾਗਰਣ, ਲਾਂਬੜਾ : ਕਸਬਾ ਲਾਬੜਾ ਦੇ ਮੇਨ ਬਾਜ਼ਾਰ ’ਚ ਰਾਤ 9 ਵਜੇ ਦੇ ਕਰੀਬ ਐਕਟਿਵਾ ਚਾਲਕ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ, ਜਿਸ ਦੌਰਾਨ ਸਕੂਟਰ ਚਾਲਕ ਦੀ ਮੌਕੇ ’ਤੇ ਮੌਤ ਹੋ ਗਈ ਤੇ ਦੂਸਰਾ ਐਕਟਿਵਾ ਸਵਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਆਸ-ਪਾਸ ਇਕੱਠੇ ਹੋਏ ਲੋਕਾਂ ਵੱਲੋਂ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾ ਦਿੱਤਾ ਗਿਆ।
ਮੌਕੇ ’ਤੇ ਪੁੱਜੇ ਥਾਣਾ ਲਾਂਬੜਾ ਮੁਖੀ ਐੱਸਆਈ ਗੁਰਮੀਤ ਰਾਮ ਨੇ ਦੱਸਿਆ ਕਿ ਐਕਟਿਵਾ ਚਾਲਕ ਬਾਜ਼ਾਰ ’ਚ ਇੱਕ ਦੁਕਾਨ ਤੋਂ ਸਾਮਾਨ ਲੈ ਕੇ ਗਲਤ ਪਾਸੇ ਜਾ ਰਿਹਾ ਸੀ, ਜਿਸ ਦੌਰਾਨ ਨਕੋਦਰ ਤੋਂ ਜਲੰਧਰ ਨੂੰ ਜਾ ਰਿਹਾ ਟਰੱਕ ਉਸ ਨਾਲ ਟਕਰਾ ਗਿਆ•। ਇਸ ਦੌਰਾਨ ਐਕਟਿਵਾ ਚਾਲਕ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਿੰਦਰ ਕੁਮਾਰ ਉਰਫ ਕਾਕਾ ਬਾਸੀ ਲਾਂਬੜਾ ਤੇ ਨਾਲ ਸਵਾਰ ਸਾਥੀ ਮੋਹਨ ਰਾਮ ਬਾਸੀ ਨਕੋਦਰ ਜੋ ਗੰਭੀਰ ਰੂਪ ਵਿੱਚ ਜ਼ਖਮੀ ਹੈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਸੜਕਾਂ ਦੌਰਾਨ ਨੁਕਸਾਨੇ ਗਏ ਦੋਵੇਂ ਵਾਹਨਾਂ ਨੂੰ ਪੁਲਿਸ ਵੱਲੋਂ ਆਪਣੇ ਕਬਜ਼ੇ ’ਚ ਲੈ ਲਿਆ ਗਿਆ ਹੈ ਤੇ ਟਰੱਕ ਚਾਲਕ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ ਹੈ। ਪਰਿਵਾਰਕ ਮੈਂਬਰਾਂ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ। ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਫੋਟੋ ਕੈਪਸ਼ਨ:- ਸੜਕ ਹਾਦਸੇ ਦੌਰਾਨ ਨੁਕਸਾਨੇ ਗਏ ਵਾਹਨ ਅਤੇ ਮੌਕੇ ਤੇ ਜਾਂਚ ਪੜਤਾਲ ਕਰਦੇ ਹੋਏ ਲਾਂਬੜਾ ਪੁਲਿਸ ਮੁਲਾਜ਼ਮ।