ਜੇਐੱਨਐੱਨ, ਜਲੰਧਰ : ਸ਼ਹਿਰ ਦੇ ਥਾਣਾ ਡਵੀਜ਼ਨ ਨੰ. 8 ਤਹਿਤ ਆਉਂਦੇ ਪਠਾਨਕੋਟ ਚੌਕ ਨੇੜੇ ਮੰਗਲਵਾਰ ਸ਼ਾਮ ਛੇ ਵਜੇ ਇਕ ਬੇਕਾਬੂ ਟਰੱਕ ਨੇ ਮੋਟਰਸਾਈਕਲ ਸਵਾਰ ਦੋ ਦੋਸਤਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਜਿਥੇ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਤਾਂ ਊਥੇ ਦੂਜਾ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ 'ਤੇ ਛੱਡ ਕੇ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਤੋਂ ਬਾਅਦ ਮੌਕੇ ਪੁੱਜੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈਂਦੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਉਥੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ। ਮਿ੍ਤਕ ਦੀ ਪਛਾਣ ਜਤਿਨ ਗਿੱਲ ਪੁੱਤਰ ਅਸ਼ੋਕ ਕੁਮਾਰ ਨਿਵਾਸੀ ਲਿੱਦੜਾਂ ਤੇ ਜ਼ਖ਼ਮੀ ਦੀ ਪਛਾਣ ਸਨੀ ਪੁੱਤਰ ਨਿਰਮਲ ਨਿਵਾਸੀ ਲਿੱਦੜਾਂ ਵਜੋਂ ਹੋਈ ਹੈ। ਦੋਵੇਂ ਹੀ ਦੋਸਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸ਼ਨਪੁਰਾ ਚੌਕ ਤੋਂ ਆਪਣੇ ਪਿੰਡ ਦੀ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਪਠਾਨਕੋਟ ਚੌਕ ਨੇੜੇ ਪੁੱਜੇ ਤਾਂ ਪਿੱਿਛਓਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਿਸ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਿਸ ਨੇ ਜ਼ਖ਼ਮੀ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਤੇ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਕੇ ਟਰੱਕ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਟਰੱਕ ਦੇ ਰਜਿਸਟ੍ਰੇਸ਼ਨ ਨੰਬਰ ਦੇ ਆਧਾਰ 'ਤੇ ਉਸ ਦੇ ਮਾਲਕਾਂ ਦੀ ਭਾਲ ਕੀਤੀ ਜਾ ਰਹੀ ਹੈ।