ਪੱਤਰ ਪ੍ਰੇਰਕ, ਜਲੰਧਰ ਛਾਉਣੀ : ਥਾਣਾ ਛਾਉਣੀ ਦੇ ਅਧੀਨ ਆਉਂਦੇ ਖੇਤਰ ਪੀਏਪੀ ਚੌਕ ਦੇ ਨਜ਼ਦੀਕ ਇਕ ਵਿਅਕਤੀ ਦੀ ਬੱਸ 'ਚੋਂ ਡਿੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀ ਏਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਮਿ੍ਰਤਕ ਕੋਲੋਂ ਮਿਲੇ ਆਧਾਰ ਕਾਰਡ ਮੁਤਾਬਕ ਮਿ੍ਰਤਕ ਦੀ ਪਛਾਣ ਸੁਖਵਿੰਦਰ ਸਿੰਘ ਉਮਰ ਲਗਪਗ 48 ਸਾਲ ਵਾਸੀ ਦਸਮੇਸ਼ ਨਗਰ ਅੰਮਿ੍ਰਤਸਰ ਵਜੋਂ ਹੋਈ ਹੈ। ਮਿ੍ਰਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਲਾਸ਼ ਸਿਵਲ ਹਸਪਤਾਲ ਵਿਖੇ ਰਖਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬੱਸ ਪੀਏਪੀ ਦੇ ਨਜ਼ਦੀਕ ਪੁੱਜਦਿਆਂ ਹੀ ਸੁਖਵਿੰਦਰ ਚੱਲਦੀ ਬੱਸ ਵਿਚੋਂ ਉਤਰ ਗਿਆ ਤੇ ਸੜਕ 'ਤੇ ਡਿੱਗਣ ਕਾਰਨ ਉਸ ਦੇ ਸਿਰ 'ਤੇ ਸੱਟ ਲੱਗ ਗਈ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਛਾਉਣੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।