ਸੜਕ ਹਾਦਸੇ ਇਕ ਦੀ ਮੌਤ, ਦੂਜਾ ਜ਼ਖ਼ਮੀ
ਮਨਦੀਪ ਸਿੰਘ, ਪੰਜਾਬੀ ਜਾਗਰਣ,
Publish Date: Thu, 20 Nov 2025 01:41 AM (IST)
Updated Date: Thu, 20 Nov 2025 01:43 AM (IST)
ਮਨਦੀਪ ਸਿੰਘ, ਪੰਜਾਬੀ ਜਾਗਰਣ, ਲਾਂਬੜਾ : ਨਕੋਦਰ-ਜਲੰਧਰ ਰੋਡ ’ਤੇ ਖਾਂਬਰਾ ਅੱਡੇ ਤੋਂ ਥੋੜ੍ਹੀ ਹੀ ਦੂਰੀ ’ਤੇ ਨਕੋਦਰ ਵੱਲ ਜਾਂਦੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਤੇ ਔਰਤ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ ਤੇ ਔਰਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ ਜਿਸ ਨੂੰ ਆਸ-ਪਾਸ ਇਕੱਠੇ ਹੋਏ ਲੋਕਾਂ ਵੱਲੋਂ ਨਿੱਜੀ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ। ਲੋਕਾਂ ਵੱਲੋਂ ਇਸ ਦੀ ਜਾਣਕਾਰੀ ਲਾਂਬੜਾ ਪੁਲਿਸ ਨੂੰ ਦਿੱਤੀ। ਜਦੋਂ ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਕੋਈ ਮੁਲਾਜ਼ਮ ਮੌਕੇ ’ਤੇ ਨਾ ਪੁੱਜਿਆ ਤਾਂ ਇਕੱਠੇ ਹੋਏ ਲੋਕਾਂ ਵੱਲੋਂ ਰੋਡ ਜਾਮ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਕਾਫੀ ਲੰਬਾ ਜਾਮ ਲੱਗ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਲਾਂਬੜਾ ਗੁਰਮੀਤ ਰਾਮ ਨੇ ਦੱਸਿਆ ਕਿ ਮੌਕੇ ’ਤੇ ਪੁੱਜ ਕੇ ਪੁਲਿਸ ਵੱਲੋਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸਤਿਆਮ ਵਾਸੀ ਜੰਮੂ ਹਾਲ ਵਾਸੀ ਨਕੋਦਰ ਤੇ ਜ਼ਖ਼ਮੀ ਔਰਤ ਦੀ ਪਛਾਣ ਨੀਸ਼ਾ ਪਤਨੀ ਹਰੀਸ਼ ਵਾਸੀ ਨਕੋਦਰ ਵਜੋ ਹੋਈ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ। ਟੱਕਰ ਮਾਰਨ ਵਾਲੀ ਕਾਰ ਦੀ ਭਾਲ ਕੀਤੀ ਜਾ ਰਹੀ ਹੈ।