ਸੜਕ ਹਾਦਸੇ ’ਚ ਇਕ ਜ਼ਖ਼ਮੀ
ਸੰਵਾਦ ਸਹਿਯੋਗੀ, ਜਾਗਰਣ, ਗੁਰਾਇਆ:
Publish Date: Sat, 04 Apr 2026 09:00 PM (IST)
Updated Date: Sat, 04 Apr 2026 09:04 PM (IST)
ਸੰਵਾਦ ਸਹਿਯੋਗੀ, ਜਾਗਰਣ, ਗੁਰਾਇਆ: ਐੱਸਐੱਸਐੱਫ ਟੀਮ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸ਼ਨਿਚਰਵਾਰ ਸਵੇਰੇ 9 ਵਜੇ ਦੇ ਕਰੀਬ ਜਾਣਕਾਰੀ ਮਿਲੀ ਸੀ ਕਿ ਚਚਰਾੜੀ ਓਵਰਬ੍ਰਿਜ ਦੇ ਸ਼ੁਰੂਆਤੀ ਪੁਆਇੰਟ ’ਤੇ ਹਾਦਸਾ ਹੋਇਆ ਹੈ। ਜਦੋਂ ਟੀਮ ਮੌਕੇ ’ਤੇ ਪੁੱਜੀ ਤਾਂ ਉਨ੍ਹਾਂ ਨੇ ਦੇਖਿਆ ਕਿ ਇਕ ਅਣਪਛਾਤਾ ਵਿਅਕਤੀ ਜ਼ਖ਼ਮੀ ਹੈ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਉਸ ਨੂੰ ਕਿਸੇ ਅਣਪਛਾਤੀ ਗੱਡੀ ਨੇ ਟੱਕਰ ਮਾਰੀ ਸੀ।
ਐੱਸਐੱਸਐੱਫ ਟੀਮ ਨੇ ਮੌਕੇ 'ਤੇ ਹੀ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਤੇ ਸੁਰੱਖਿਆ ਕੋਨ ਲਾ ਕੇ ਟ੍ਰੈਫਿਕ ਨੂੰ ਕੰਟਰੋਲ ਕੀਤਾ। ਜ਼ਖ਼ਮੀ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਗਵਾੜਾ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਮੌਕੇ 'ਤੇ ਮੌਜੂਦ ਗੁਰਾਇਆ ਥਾਣੇ ਦੇ ਡਿਊਟੀ ਅਫਸਰ ਏਐੱਸਆਈ ਸੁਰਿੰਦਰ ਮੋਹਨ ਨੂੰ ਵੀ ਦਿੱਤੀ ਗਈ ਹੈ।