- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਐੱਮਆਈਸੀ ਮਿਸ ਏਕਤਾ ਦੀ ਅਦਾਲਤ ਨੇ ਜ਼ਮੀਨ ਦੀ ਧੋਖਾਧੜੀ ਦੇ ਮਾਮਲੇ ’ਚ ਮੁਲਜ਼ਮ ਕਰਾਰ ਦਿੰਦੇ ਹੋਏ ਪਰਮਪ੍ਰੀਤ ਸਿੰਘ ਨਿਵਾਸੀ ਪਿੰਡ ਧਨਾਲ, ਜਲੰਧਰ ਨੂੰ ਇਕ ਸਾਲ ਦੀ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ।

ਕਾਨੂੰਨ ਪ੍ਰਤੀਨਿਧ, ਪੰਜਾਬੀ ਜਾਗਰਣ, ਜਲੰਧਰ : ਜੇਐੱਮਆਈਸੀ ਮਿਸ ਏਕਤਾ ਦੀ ਅਦਾਲਤ ਨੇ ਜ਼ਮੀਨ ਦੀ ਧੋਖਾਧੜੀ ਦੇ ਮਾਮਲੇ ’ਚ ਮੁਲਜ਼ਮ ਕਰਾਰ ਦਿੰਦੇ ਹੋਏ ਪਰਮਪ੍ਰੀਤ ਸਿੰਘ ਨਿਵਾਸੀ ਪਿੰਡ ਧਨਾਲ, ਜਲੰਧਰ ਨੂੰ ਇਕ ਸਾਲ ਦੀ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ। ਇਸੇ ਮਾਮਲੇ ’ਚ ਅਦਾਲਤ ਨੇ ਦੋਸ਼ ਸਾਬਤ ਨਾ ਹੋਣ ’ਤੇ ਮਨਪ੍ਰੀਤ ਸਿੰਘ ਨਿਵਾਸੀ ਗਾਰਡਨ ਕਲੋਨੀ ਜਲੰਧਰ ਤੇ ਸਵਰਨ ਕੁਮਾਰ ਨਿਵਾਸੀ ਸੋਹਨ ਵਿਹਾਰ, ਜਲੰਧਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ 21 ਜਨਵਰੀ 2016 ਨੂੰ ਐੱਨਆਰਆਈ ਥਾਣਾ ਜਲੰਧਰ ਦੀ ਪੁਲਿਸ ਨੇ ਅੰਮ੍ਰਿਤਪਾਲ ਨਿਵਾਸੀ ਫੋਲੜੀਵਾਲ ਦੀ ਸ਼ਿਕਾਇਤ ’ਤੇ ਧੋਖਾਧੜੀ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਸੀ।