ਜੇਐੱਨਐੱਨ, ਜਲੰਧਰ : ਕੋਰੋਨਾ ਨੇ ਸ਼ਹਿਰ ਦੇ ਪਾਸ਼ ਇਲਾਕਿਆਂ 'ਚ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਕੋਰੋਨਾ ਨਾਲ ਬੁੱਧਵਾਰ ਨੂੰ ਜਲੰਧਰ 'ਚ ਇਕ 64 ਸਾਲ ਵਿਅਕਤੀ ਦੀ ਡੀਐੱਮਸੀਐੱਚ ਨਾਲ ਮੌਤ ਹੋ ਗਈ। ਕੋਰੋਨਾ ਨਾਲ ਜਲੰਧਰ 'ਚ ਹੁਣ ਤਕ ਨੌਂ ਲੋਕਾਂ ਦੀ ਮੌਤ ਹੋ ਗਈ ਹੈ। ਇਕ ਜੂਨ ਨੂੰ ਸਾਹ ਲੈਣ 'ਚ ਸ਼ਿਕਾਇਤ ਹੋਣ 'ਤੇ ਮਰੀਜ਼ ਨੂੰ ਡੀਐੱਮਸੀਐੱਚ 'ਚ ਭਰਤੀ ਕਰਵਾਇਆ ਗਿਆ ਸੀ। ਮਰੀਜ਼ ਨੂੰ ਡਾਇਬਿਟੀਜ਼ ਦੀ ਵੀ ਸ਼ਿਕਾਇਤ ਸੀ। ਡੀਐੱਮਸੀਐੱਚ ਦੇ ਮੈਡੀਕਲ ਸੁਪਰਡੈਂਟ ਡਾ.ਅਸ਼ਵਨੀ ਚੌਧਰੀ ਤੇ ਸੀਐੱਮਓ ਡਾ.ਰਾਜੇਸ਼ ਬੱਗਾ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਡਿਫੈਂਸ ਕਾਲੋਨੀ 'ਚ ਇਕ ਹੀ ਪਰਿਵਾਰ ਦੇ ਸੱਤ ਮੈਂਬਰਾਂ 'ਤੇ ਉਨ੍ਹਾਂ ਦੇ ਤਿੰਨ ਮੁਲਾਜ਼ਮਾਂ ਸਮੇਤ ਕੁੱਲ 12 ਲੋਕਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੈ। ਇਨ੍ਹਾਂ 'ਚ ਦੋ ਹਿਮਾਚਲ ਪ੍ਰਦੇਸ਼ ਨਾਲ ਸਬੰਧਿਤ ਹੈ। ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 265 ਤੇ ਮਰਨ ਵਾਲਿਆਂ ਦੀ ਗਿਣਤੀ 8 ਤਕ ਪਹੁੰਚ ਗਈ ਹੈ।

Posted By: Amita Verma