ਗੋਲੀ ਲੱਗਣ ਨਾਲ ਜ਼ਖਮੀ ਹਸਪਤਾਲ ’ਚ ਦਾਖਲ
ਗੋਲੀ ਲੱਗਣ ਨਾਲ ਇਕ ਵਿਅਕਤੀ ਜ਼ਖਮੀ ਦੂਜੀ ਹਸਪਤਾਲ ’ਚ ਦਾਖਲ
Publish Date: Mon, 17 Nov 2025 10:56 PM (IST)
Updated Date: Mon, 17 Nov 2025 10:58 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਬਿਧੀਪੁਰ ਨਜ਼ਦੀਕ ਗੋਲੀ ਚੱਲਣ ਨਾਲ ਇਕ ਵਿਅਕਤੀ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜ਼ਖਮੀ ਦੀ ਪਛਾਣ ਰਣਜੀਤ ਉਰਫ ਗੋਪੀ ਵਾਸੀ ਪਿੰਡ ਵਿਧੀਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਗੋਲੀ ਚੱਲਣ ਦੌਰਾਨ ਗੋਪੀ ਨੂੰ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ਪਰ ਇਸ ਸਬੰਧੀ ਕੋਈ ਪੁਲਿਸ ਅਧਿਕਾਰੀ ਜਾਣਕਾਰੀ ਨਹੀਂ ਦੇ ਰਿਹਾ। ਐੱਸਪੀਡੀ ਸਰਬਜੀਤ ਰਾਏ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਜਦਕਿ ਡੀਐੱਸਪੀ ਕਰਤਾਰਪੁਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ, ਜਿਸ ਸਬੰਧੀ ਅਗਲੇ ਦਿਨ ਖੁਲਾਸਾ ਕੀਤਾ ਜਾਵੇਗਾ।