
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਧੰਨ ਧੰਨ ਸ੍ਰੀ ਗੁਰੂ ਮਹਾਰਾਜ ਜੀ ਦਾ 650 ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਇਆ ਕੀਰਤਨ ਸਮਾਗਮ

ਧੰਨ ਧੰਨ ਸ੍ਰੀ ਗੁਰੂ ਮਹਾਰਾਜ ਜੀ ਦਾ 650 ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਇਆ ਕੀਰਤਨ ਸਮਾਗਮ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਧੰਨ ਧੰਨ ਸ੍ਰੀ ਗੁਰੂ ਮਹਾਰਾਜ ਜੀ ਦਾ 650 ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਚ ਦਾਣਾ ਮੰਡੀ ਸੈਫਾਬਾਦ ਫਿਲੌਰ ਵਿਖੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ, ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਦੀ ਅਗਵਾਈ ’ਚ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਮੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਜਲੰਧਰ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੰਨ ਧੰਨ ਸ੍ਰੀ ਗੁਰੂ ਮਹਾਰਾਜ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਦੇ ਵਿੱਚ ਪੰਜਾਬ ਦੇ ਸ਼ਹਿਰਾਂ ਦੇ ਪਿੰਡਾਂ ’ਚ ਕੀਰਤਨ ਸਮਾਗਮ ਕਰਵਾਉਣ ਦਾ ਵਿਸ਼ੇਸ਼ ਉਪਰਾਲਾ ਦੱਸਿਆ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਨੂੰ ਗੁਰੂ ਸਾਹਿਬਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਮਾਜ ਸੇਵੀ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆਂ ਨੇ ਆਏ ਹੋਏ ਮਹਾਂਪੁਰਸ਼ਾਂ ਤੇ ਸਮੂਹ ਲੀਡਰਸ਼ਿਪ ਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਦੀਪਕ ਕੁਮਾਰ ਐੱਸ ਡੀ ਐੱਮ ਫਿਲੌਰ, ਅਨੁਦੀਪ ਸ਼ਰਮਾ ਤਹਿਸੀਲਦਾਰ ਫਿਲੌਰ, ਪ੍ਰਿੰਸੀਪਲ ਪ੍ਰੇਮ ਕੁਮਾਰ, ਮਹਿੰਦਰ ਭਗਤ ਕੈਬਨਿਟ ਮੰਤਰੀ, ਰਾਜਕੁਮਾਰ ਚੱਬੇਵਾਲ ਐੱਮਪੀ, ਡਾ. ਅਸ਼ਵਨੀ ਕੁਮਾਰ ਸ਼ਾਹਪੁਰੀ ਸ਼ਾਹਪੁਰ ਸਰਪੰਚ, ਅਵਤਾਰ ਚੰਦ ਤਾਰੀ ਬਲਾਕ ਪ੍ਰਧਾਨ ਫਿਲੌਰ, ਸੁਮੀਤ ਲਾਡੀ ਬਸਰਾ ਸਰਪੰਚ ਪਿੰਡ ਵਿਰਕ, ਹਰਦੀਪ ਸਿੰਘ ਸਰਪੰਚ ਗੋਹਾਵਰ, ਸੰਗਠਨ ਇੰਚਾਰਜ ਵਰਿੰਦਰ ਸੈਣੀ, ਰੋਸ਼ਨਾ ਰੋਚੀ ਚੇਅਰਮੈਨ ਮਾਰਕੀਟ ਕਮੇਟੀ ਫਿਲੌਰ, ਸੰਤ ਬਾਬਾ ਸੰਤੋਖ ਸਿੰਘ ਪ੍ਰਧਾਨ ਨਿਰਮਲਾ ਸੰਤ ਮੰਡਲ ਰਜਿਸਟਰ ਪੰਜਾਬ, ਸਾਈ ਪੱਪਲ ਸ਼ਾਹ ਜੀ ਪ੍ਰਧਾਨ ਸੂਫੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ, ਸਾਈ ਸ਼ੰਭੂ ਜੀ ਮੁੱਖ ਸੇਵਾਦਾਰ ਦਰਬਾਰ ਮਈਆ ਭਗਵਾਨ ਫਿਲੌਰ, ਗੌਰਵ ਬਾਬਾ ਵਾਈਸ ਮੀਡੀਆ ਕੋਆਰਡੀਨੇਟਰ ਹਲਕਾ ਫਿਲੌਰ, ਹਰਕਮਲ ਸਿੰਘ ਸਰਪੰਚ ਪਿੰਡ ਬੇਗਮਪੁਰ, ਦਲਜੀਤ ਸਿੰਘ ਪੋਲਾ ਲਸਾੜਾ ਤੇ ਆਪ ਪਾਰਟੀ ਦੀ ਸਮੂਹ ਲੀਡਰਸ਼ਿਪ ਤੇ ਵਲੰਟੀਅਰ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।