ਮਨਜੀਤ ਮੱਕੜ, ਗੁਰਾਇਆ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੇ ਕੌਮੀ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਜਾਸੂਸੀ ਦੇ ਮਾਮਲੇ 'ਚ ਮੋਦੀ ਨੇ ਦੇਸ਼ ਦੀ ਸੁਰੱਖਿਆ ਲਈ ਨਵਾਂ ਸੰਕਟ ਖੜ੍ਹਾ ਕਰ ਦਿੱਤਾ ਹੈ। ਇਸ 'ਚ ਵਿਰੋਧੀ ਧਿਰ ਸਮੇਤ ਸੈਨਾਵਾਂ, ਜੱਜ, ਚੋਣ ਕਮਿਸ਼ਨ ਆਦਿ ਦੀ ਜਸੂਸੀ ਨੇ ਹਾਕਮ ਧਿਰ 'ਤੇ ਸਵਾਲਾਂ ਦੇ ਘੇਰੇ 'ਚ ਖੜ੍ਹਾ ਕਰ ਦਿੱਤਾ ਹੈ, ਜਿਸ ਲਈ ਦੇਸ਼ ਦੇ ਗ੍ਹਿ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਪੰਜਾਬ 'ਚ ਕਾਂਗਰਸ ਦੇ ਸੰਕਟ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੀ ਪਾਰਟੀ ਤੇ ਲੋਕਾਂ ਦਾ ਭੱਠਾ ਬਿਠਾ ਕੇ ਰੱਖ ਦਿੱਤਾ ਹੈ। ਪੰਜਾਬ ਦੇ ਆਮ ਲੋਕਾਂ ਦਾ ਇਸ ਧੜੇਬੰਦੀ ਨਾਲ ਕੋਈ ਸਬੰਧ ਨਹੀਂ ਹੈ। ਇਸ ਮੌਕੇ ਉਨ੍ਹਾਂ ਨਾਲ ਆਰਐਮਪੀਆਈ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਅਤੇ ਸੂਬਾ ਕਮੇਟੀ ਮੈਂਬਰ ਪਰਮਜੀਤ ਰੰਧਾਵਾ ਵੀ ਸਨ।