ਸੰਗਤ ਨੂੰ ਸ਼ਹੀਦੀ ਵਾਰਾਂ ਨਾਲ ਕੀਤਾ ਨਿਹਾਲ
ਗੁਰੂ ਤੇਗ਼ ਬਹਾਦਰ ਜੀ 350 ਵੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Fri, 28 Nov 2025 08:23 PM (IST)
Updated Date: Fri, 28 Nov 2025 08:26 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆ ਕਲਾਂ-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੁੰਧ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਭਾਈ ਜਗੀਰ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕੀਰਤਨ ਨਾਲ ਜੋੜਿਆ ਅਤੇ ਗੁਰਮਤਿ ਵਿਚਾਰਾਂ ਕੀਤੀਆਂ। ਉਪਰੰਤ ਛੋਟੇ ਬੱਚਿਆਂ ਸਾਹਿਬ ਸਿੰਘ ਅਤੇ ਫਤਿਹ ਸਿੰਘ ਨੇ ਕਵਿਤਾਵਾਂ ਪੜ੍ਹੀਆਂ। ਇਸ ਉਪਰੰਤ ਬਾਬਾ ਫਤਿਹ ਸਿੰਘ ਅਤੇ ਬੀਬੀ ਪਰਮਜੀਤ ਕੌਰ ਮੋਹਾਲੀ ਵਾਲਿਆਂ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ ਅਤੇ ਸ਼ਹੀਦੀ ਵਾਰਾਂ ਨਾਲ ਨਿਹਾਲ ਕੀਤਾ। ਨੰਬਰਦਾਰ ਹਰਕੰਵਲ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖਤਾ ਦੀ ਖ਼ਾਤਰ ਵੱਡੀ ਕੁਰਬਾਨੀ ਦਿੱਤੀ। ਇਸ ਮਹਾਨ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਭਾਈ ਜਗੀਰ ਸਿੰਘ ਨੇ ਸਰਬੱਤ ਦੇ ਭਲੇ ਤੇ ਸੰਪੂਰਨਤਾ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਨੰਬਰਦਾਰ ਹਰਕੰਵਲ ਸਿੰਘ, ਰਛਪਾਲ ਸਿੰਘ ਨੰਬਰਦਾਰ,ਸ਼ਰਨਜੀਤ ਸਿੰਘ ਸੰਘੇੜਾ ,ਗੁਰਜੀਤ ਸਿੰਘ, ਭੁਪਿੰਦਰ ਸਿੰਘ, ਸੁਖਰਾਜ ਸਿੰਘ, ਤਰਲੋਚਨ ਸਿੰਘ, ਨਰਿੰਦਰ ਸਿੰਘ, ਜਸਕਰਨ ਸਿੰਘ,ਗੁਰਨਾਮ ਸਿੰਘ, ਸ਼ਿਵਦਾਲ ਸਿੰਘ, ਪ੍ਰਗਟ ਸਿੰਘ, ਜਗਰੂਪ ਸਿੰਘ, ਕਰਨਵੀਰ ਸਿੰਘ, ਜਸਕਰਨ ਸਿੰਘ ਸਮਰਾ, ਅੰਮ੍ਰਿਤਪਾਲ ਸਿੰਘ, ਅਜੀਤਪਾਲ ਸਿੰਘ ਸੰਧੂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।