ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ
ਓਐੱਸਡੀ ਟੁਰਨਾ ਤੇ ਰਾਣਾ ਹਰਦੀਪ ਨੇ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ
Publish Date: Tue, 21 Apr 2026 07:03 PM (IST)
Updated Date: Tue, 21 Apr 2026 07:07 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓਐੱਸਡੀ ਤੇ ਕਾਂਗਰਸੀ ਆਗੂ ਰਵਿੰਦਰ ਸਿੰਘ ਟੁਰਨਾ ਤੇ ਭਾਜਪਾ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਵੱਲੋਂ ਸ਼ਾਹਕੋਟ ਇਲਾਕੇ ਵਿੱਚ ਵੱਖ-ਵੱਖ ਪਰਿਵਾਰਾਂ ਵਿੱਚ ਹੋਈਆਂ ਮੌਤਾਂ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਆਗੂਆਂ ਨੇ ਵੱਖ ਵੱਖ ਸਮੇਂ ਪੀੜਤ ਪਰਿਵਾਰਾਂ ਦੇ ਗ੍ਰਹਿ ਵਿਖੇ ਜਾ ਕੇ ਹਮਦਰਦੀ ਜਤਾਈ। ਟੁਰਨਾ ਤੇ ਰਾਣਾ ਪੀਆਰਟੀਸੀ ਦੇ ਉੱਚ ਅਧਿਕਾਰੀ ਰਾਕੇਸ਼ ਕੁਮਾਰ ਸੱਗੜ ਦੇ ਮਾਤਾ ਸ਼ਾਂਤੀ ਦੇਵੀ ਤੇ ਬਿਜਲੀ ਬੋਰਡ ਦੇ ਸੇਵਾਮੁਕਤ ਐੱਸਡੀਓ ਮੁਖਤਾਰ ਸਿੰਘ ਦੇ ਅਕਾਲ ਚਲਾਣੇ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਅਫ਼ਸੋਸ ਜ਼ਾਹਿਰ ਕੀਤਾ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਮੁਲਾਜ਼ਮ ਏਐੱਸਆਈ ਸਰਵਣ ਸਿੰਘ ਦੇ ਜਵਾਨ ਪੁੱਤਰ ਜਰਮਨਜੀਤ ਸਿੰਘ ਦੀ ਬੇਵਕਤ ਮੌਤ ਤੇ ਦੁੱਖ ਸਾਂਝਾ ਕਰਦਿਆਂ ਆਗੂਆਂ ਨੇ ਕਿਹਾ ਕਿ ਜਵਾਨ ਪੁੱਤ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਟੁਰਨਾ ਤੇ ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਪਰਮਾਤਮਾ ਇਸ ਦੁੱਖ ਦੀ ਘੜੀ ’ਚ ਪਰਿਵਾਰ ਨੂੰ ਬਲ ਬਖਸ਼ੇ, ਕਿਉਂਕਿ ਜਵਾਨ ਮੌਤ ਨਾਲ ਪਏ ਖਲਾਅ ਨੂੰ ਕੋਈ ਵੀ ਪੂਰਾ ਨਹੀਂ ਕਰ ਸਕਦਾ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ।