ਦਰੱਖਤ ਨਾਲ ਟਕਰਾਇਆ ਮੋਟਰਸਾਈਕਲ, ਔਰਤ ਦੀ ਮੌਤ
ਬੇਕਾਬੂ ਹੋਇਆ ਮੋਟਰਸਾਈਕਲ ਦਰੱਖਤ ਨਾਲ ਟਕਰਾਇਆ
Publish Date: Tue, 17 Mar 2026 06:55 PM (IST)
Updated Date: Tue, 17 Mar 2026 06:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਫਿਲੌਰ-ਨਵਾਂਸ਼ਹਿਰ ਰੋਡ ’ਤੇ ਪਿੰਡ ਇੰਦਰਾ ਕਲੋਨੀ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਕਰਨਵੀਰ ਪੁੱਤਰ ਰਾਮ ਸਰੂਪ, ਵਾਸੀ ਪਿੰਡ ਸੇਲਕੀਆਣਾ (ਜ਼ਿਲ੍ਹਾ ਜਲੰਧਰ), ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਦਕਿ ਉਸ ਦੀ ਮਾਤਾ ਸਵਰਨੋ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਂ-ਪੁੱਤ ਮੋਟਰਸਾਈਕਲ ’ਤੇ ਸੇਲਕੀਆਣਾ ਤੋਂ ਫਿਲੌਰ ਵੱਲ ਜਾ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਸੂਚਨਾ ਮਿਲਦੇ ਹੀ 112 ਟੀਮ ਦੇ ਇੰਚਾਰਜ ਥਾਣੇਦਾਰ ਲਖਵਿੰਦਰ ਸਿੰਘ ਮੌਕੇ ’ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਘਟਨਾ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।