- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਨਹੀਂ ਪੱਕਾ ਕੀਤਾ ਜਾਵੇ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਰੋਡਵੇਜ਼ ਐੱਸਸੀਬੀਸੀ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜੰਗ ਬਹਾਦਰ ਸੀਨੀਅਰ ਲੀਡਰ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਜਥੇਬੰਦੀ ਦੇ ਦਫਤਰ ਬੱਸ ਸਟੈਂਡ ਵਿਖੇ ਕੀਤੀ ਗਈ। ਮੀਟਿੰਗ ’ਚ ਯੂਨੀਅਨ ਦੇ ਵਰਕਰਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਵੱਲੋਂ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਕੰਟਰੈਕਟ ’ਤੇ ਕੀਤਾ ਗਿਆ ਹੈ ਪਰ ਇਨ੍ਹਾਂ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੂਰਨ ਤੌਰ ’ਤੇ ਰੈਗੂਲਰ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਦੇਖਦੇ ਹੋਏ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ,ਪੇ ਕਮਿਸ਼ਨ ਦਾ ਬਕਾਇਆ ਦੇਣਾ, ਡੀਏ ਦੀਆਂ ਬਕਾਇਆ ਕਿਸ਼ਤਾਂ ਦੇਣਾ, ਕਿਸ਼ਤਾਂ ਦਾ ਬਕਾਇਆ ਤੁਰੰਤ ਦੇਣਾ, ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਮੈਡੀਕਲ ਪੱਤਾ 2500 ਰੁਪਏ ਕਰਨਾ,ਸਰਕਾਰ ਮਹਿਕਮੇ ਵੱਲ ਧਿਆਨ ਦੇ ਕੇ ਮਹਿਕਮੇ ਵਿੱਚ ਸਪੇਅਰ ਪਾਰਟਸ, ਟਾਇਰ ,ਬੈਟਰੀਆਂ ਆਦਿ ਦੀ ਘਾਟ ਨੂੰ ਪੂਰਾ ਕਰੇ, ਪੰਜਾਬ ਰੋਡਵੇਜ਼ ਦੇ ਮਹਿਕਮੇ ਵਿੱਚ ਨਵੀਆਂ ਬੱਸਾਂ ਦੇ ਪ੍ਰੋਸੈਸ ਨੂੰ ਜਲਦੀ ਅਮਲੀ ਰੂਪ ਦਿੱਤਾ ਜਾਵੇ, ਮਹਿਕਮੇ ’ਚ ਨੌਕਰੀ ਦੌਰਾਨ ਫੌਤ ਹੋਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਤੁਰੰਤ ਨੌਕਰੀਆਂ ਦਿੱਤੀਆਂ ਜਾਣ, ਮੈਡੀਕਲ ਬਿੱਲਾਂ ਦੇ ਕਲੇਮ ਤੁਰੰਤ ਪਾਸ ਕੀਤੇ ਜਾਣ। ਮੀਟਿੰਗ ਮੌਕੇ ਅਭਿਨਵ ਸੂਦ, ਰਮਨਦੀਪ ਸਿੰਘ, ਗੌਤਮ ਕੁਮਾਰ, ਜੰਗ ਬਹਾਦਰ, ਬਲਜੀਤ ਸਿੰਘ ਹੁਸ਼ਿਆਰਪੁਰੀ, ਅਮਨਦੀਪ ਸਿੰਘ, ਰਮਨਦੀਪ ਸਿੰਘ, ਸਰਬਜੀਤ ਸਿੰਘ, ਤਜਿੰਦਰ ਸਿੰਘ, ਗੁਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ।