- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਟਰ ਪਾਲੀਟੈਕਨਿਕ ਸਟੇਟ ਖੇਡ ਟੂਰਨਾਮੈਂਟ ’ਚ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੀ ਸ਼ਾਨਦਾਰ ਪ੍ਰਾਪਤੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੀਟੀਆਈਐੱਸ ਵੱਲੋਂ ਕਰਵਾਏ ਗਏ ਪੰਜਾਬ ਪੱਧਰ ਦੇ ਇੰਟਰ ਪਾਲੀਟੈਕਨਿਕ ਖੇਡ ਟੂਰਨਾਮੈਂਟ ’ਚ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਵਿਦਿਅਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸਨ ਕਰਦਿਆਂ ਕਾਲਜ ਦਾ ਨਾਂ ਰੌਸਨ ਕੀਤਾ ਹੈ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਕਾਲਜ ਦੀ ਕ੍ਰਿਕਟ ਟੀਮ ਨੇ ਰੋਮਾਂਚਕ ਮੁਕਾਬਲੇ ’ਚ ਸੋਨੇ ਦਾ ਤਮਗ਼ਾ ਜਿੱਤਿਆ। ਇਸੇ ਤਰ੍ਹਾਂ ਕਾਲਜ ਦੀ ਸਟਾਫ ਬੈਡਮਿੰਟਨ ਟੀਮ ਨੇ ਵੀ ਲਗਾਤਾਰ ਪੰਜਵੀਂ ਵਾਰ ਸੋਨੇ ਦਾ ਤਮਗ਼ਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਤੇ ਨਿਰੰਤਰ ਸ਼ਾਨਦਾਰ ਪ੍ਰਦਰਸਨ ਦਾ ਸਬੂਤ ਦਿੱਤਾ। ਬਾਸਕਟਬਾਲ ਟੀਮ ਨੇ ਚਾਂਦੀ ਦਾ ਤਮਗ਼ਾ ਜਿੱਤ ਕੇ ਕਾਲਜ ਦੀਆਂ ਖੇਡ ਪ੍ਰਾਪਤੀਆਂ ’ਚ ਵਾਧਾ ਕੀਤਾ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ। ਉਨ੍ਹਾਂ ਨੇ ਖੇਡ ਵਿਭਾਗ ਦੇ ਸਪੋਰਟਸ ਪ੍ਰਧਾਨ ਵਿਕਰਮਜੀਤ ਸਿੰਘ ਸੰਘੋਤਰਾ, ਡਿਪਟੀ ਸਪੋਰਟਸ ਪ੍ਰਧਾਨ ਗਗਨਦੀਪ, ਖੇਡ ਇੰਚਾਰਜ ਮੋਹਿਤ ਸਹਦੇਵ, ਜਸਪਾਲ ਸਿੰਘ, ਅੰਕੁਸ਼ ਸ਼ਰਮਾ ਦੇ ਯਤਨਾਂ, ਮਿਹਨਤ ਤੇ ਸਮਰਪਣ ਦੀ ਵੀ ਸਲਾਘਾ ਕੀਤੀ। ਪ੍ਰਿੰਸੀਪਲ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸਾਸਨ ਟੀਮ ਭਾਵਨਾ, ਆਤਮ ਵਿਸਵਾਸ ਤੇ ਮਿਹਨਤ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ।