ਹੈਰੋਇਨ ਸਮੇਤ ਚੜ੍ਹਿਆ ਪੁਲਿਸ ਦੇ ਹੱਥੇ
ਹੈਰੋਇਨ ਸਮੇਤ ਪੰਮਾ ਚੜਿਆ ਪੁਲਿਸ ਦੇ ਹੱਥੇ
Publish Date: Wed, 18 Feb 2026 06:28 PM (IST)
Updated Date: Wed, 18 Feb 2026 06:30 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਬਸਤੀ ਬਾਵਾ ਖੇਲ ਦੇ ਏਐੱਸਆਈ ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦ ਉਹ ਪੰਜ ਪੀਰ ਕਾਲੋਨੀ ਲਾਗੇ ਪਹੁੰਚੇ ਤਾਂ ਪੈਦਲ ਆ ਰਹੇ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਇਕ ਦਮ ਘਬਰਾ ਗਿਆ ਤੇ ਤੇਜ ਤੇਜ ਕਦਮਾਂ ਨਾਲ ਪਿੱਛੇ ਦੀ ਮੁੜ ਪਿਆ। ਸ਼ੱਕ ਪੈਣ ’ਤੇ ਏਐੱਸਆਈ ਪਰਮਜੀਤ ਸਿੰਘ ਨੇ ਉਸ ਨੂੰ ਰੋਕ ਕੇ ਜਦ ਉਸਦਾ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਮ ਪਵਨ ਕੁਮਾਰ ਪੰਮਾ ਵਾਸੀ ਬਸਤੀ ਗੁਜ਼ਾਂ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸ ਕੋਲੋਂ ਪਿੱਛੇ ਮੁੜਨ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਸਹੀ ਜਵਾਬ ਨਹੀਂ ਦੇ ਸਕਿਆ। ਸ਼ੱਕ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਜਦ ਉਸਦੀ ਤਲਾਸ਼ੀ ਲਈ ਤਾਂ ਉਸਦੀ ਜੇਬ ’ਚੋਂ ਇਕ ਮੋਮੀ ਲਿਫਾਫਾ ਮਿਲਿਆ, ਜਿਸ ’ਚੋਂ ਪੁਲਿਸ ਨੂੰ ਚਾਰ ਗ੍ਰਾਮ ਹੈਰੋਇਨ ਮਿਲੀ ਜਿਸ ’ਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।