ਚੋਣਾਂ ਲਈ ਏਆਈਜੀ ਪਰਮਾਰ ਆਬਜ਼ਰਵਰ ਨਿਯੁਕਤ
ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ ਸਬੰਧੀ ਪਰਮਬੀਰ ਸਿੰਘ ਪਰਮਾਰ ਆਈਪੀਐੱਸ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਦੇ ਪੁਲਿਸ ਆਬਜ਼ਰਵਰ ਨਿਯੁਕਤ
Publish Date: Thu, 04 Dec 2025 07:22 PM (IST)
Updated Date: Fri, 05 Dec 2025 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪਰਮਬੀਰ ਸਿੰਘ ਪਰਮਾਰ ਏਆਈਜੀ ਲਾਅ ਐਂਡ ਆਰਡਰ ਪੰਜਾਬ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ-2025 ਦੀਆਂ ਚੋਣਾਂ ਸਬੰਧੀ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਦੇ ਪੁਲਿਸ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਏਆਈਜੀ ਪਰਮਾਰ ਵੀਰਵਾਰ ਨੂੰ ਜਲੰਧਰ ਪੁੱਜ ਚੁੱਕੇ ਹਨ ਤੇ ਇਨ੍ਹਾਂ ਨੇ ਚੋਣਾਂ ਦੌਰਾਨ ਜੀਓ ਮੈੱਸ ਪੀਏਪੀ ਜਲੰਧਰ ਕੈਂਟ ਵਿਖੇ ਹੈੱਡਕੁਆਟਰ ਬਣਾਇਆ ਗਿਆ ਹੈ। ਏਆਈਜੀ ਪਰਮਾਰ ਨੇ ਕਿਹਾ ਕਿ ਜੇਕਰ ਚੋਣਾਂ ਸਬੰਧੀ ਕਿਸੇ ਨੂੰ ਵੀ ਕੋਈ ਔਕੜ ਆਉਂਦੀ ਹੈ ਤਾਂ ਉਨ੍ਹਾਂ ਦੇ ਮੋਬਾਈਲ ਫੋਨ ਨੰਬਰ: 98153-32300 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।