ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਮਾਪਿਆਂ ਦੀ ਵਰਕਸ਼ਾਪ-2 ਕਰਵਾਈ
ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਮਾਪਿਆਂ ਦੀ ਵਰਕਸ਼ਾਪ-2 ਕਰਵਾਈ
Publish Date: Sun, 08 Feb 2026 07:08 PM (IST)
Updated Date: Mon, 09 Feb 2026 04:09 AM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨਪਾਲਕੇ ’ਚ ਮਾਪਿਆਂ ਦੀ ਵਰਕਸ਼ਾਪ-2 ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਦੀ ਅਗਵਾਈ ’ਚ ਕਰਵਾਈ ਗਈ। ਪ੍ਰਿੰਸੀਪਲ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਪ੍ਰੀਖਿਆ ਤਿਆਰੀ ’ਚ ਮਾਪਿਆਂ ਤੇ ਅਧਿਆਪਕਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਘਰ ’ਚ ਪੜ੍ਹਾਈ ਲਈ ਸੁਖਾਵਾਂ ਮਾਹੌਲ ਬਣਾਉਣਾ ਤੇ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਣਾ ਬਹੁਤ ਜਰੂਰੀ ਹੈ। ਉਨ੍ਹਾਂ ਸਕੂਲਾਂ ’ਚ ਵਿਦਿਆਰਥੀਆਂ ਲਈ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ। ਵਰਕਸ਼ਾਪ ’ਚ ਗਗਨਦੀਪ ਕੌਰ ਤੇ ਅੰਮ੍ਰਿਤਾ ਰਾਣੀ ਨੇ ਮਾਪਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਤੇ ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਵਧੇਰੇ ਦਾਖ਼ਲੇ ਲਈ ਪ੍ਰੇਰਿਤ ਕੀਤਾ। ਲੈਕਚਰਾਰ ਪਰਮਿੰਦਰਜੀਤ ਕੌਰ ਨੇ ਮਾਪਿਆਂ ਨਾਲ ਪ੍ਰੀਖਿਆ ਤਿਆਰੀ ਸਬੰਧੀ ਗੱਲਬਾਤ ਕੀਤੀ, ਜਦਕਿ ਪੂਨਮ ਦੱਤਾ ਤੇ ਬਲਜੀਤ ਕੌਰ ਨੇ ਮਾਪਿਆਂ ਦੀ ਰਜਿਸਟ੍ਰੇਸ਼ਨ ਤੇ ਵਰਕਸ਼ਾਪ ਸਬੰਧੀ ਪੈਂਫਲਿਟ ਵੰਡੇ। ਸਕੂਲ ਵੱਲੋਂ ਮਾਪਿਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਵਰਕਸ਼ਾਪ ਦੌਰਾਨ ਪ੍ਰਿੰਸੀਪਲ, ਸਕੂਲ ਸਟਾਫ ਤੇ ਵਿਦਿਆਰਥੀਆਂ ਦੇ ਮਾਪੇ ਭਾਗੀਦਾਰ ਸਨ।