ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਦਭਾਵਨਾ ਦਾ ਸੰਦੇਸ਼ ਦਿੰਦੀਆਂ : ਪਰਗਟ ਸਿੰਘ ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮਾਨਤਾ, ਭਾਈਚਾਰੇ ਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ : ਪਰਗਟ ਸਿੰਘ
Publish Date: Sat, 24 Oct 2026 10:55 PM (IST)
Updated Date: Sun, 25 Oct 2026 04:04 AM (IST)
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ, ਸੰਗਤ ਨੂੰ ਦਿੱਤੀ ਵਧਾਈ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਜਲੰਧਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਜਲੰਧਰ ’ਚ ਸਜਾਈ ਵਿਸ਼ਾਲ ਸ਼ੋਭਾ ਯਾਤਰਾ ’ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਮਹਾਰਾਜ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਤੇ ਸੰਗਤ ਨੂੰ ਪਾਵਨ ਦਿਹਾੜੇ ਦੀ ਵਧਾਈ ਦਿੱਤੀ। ਸੰਗਤ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਅਮਰ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਨੇ ਸਮਾਜ ਨੂੰ ਸਮਾਨਤਾ, ਆਪਸੀ ਪਿਆਰ, ਭਾਈਚਾਰੇ ਤੇ ਸਮਾਜਿਕ ਨਿਆਂ ਦਾ ਮਾਰਗ ਦਿਖਾਇਆ। ਪਰਗਟ ਸਿੰਘ ਨੇ ਅੱਜ ਦੇ ਸਮੇਂ ’ਚ ਸਮਾਜਿਕ ਭੇਦਭਾਵ ਨੂੰ ਖ਼ਤਮ ਕਰ ਕੇ ਭਗਵਾਨ ਵਾਲਮੀਕਿ ਜੀ ਮਹਾਰਾਜ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਾਨੂੰ ਅਜਿਹੇ ਸਮਾਜ ਦੀ ਸਿਰਜਣਾ ਲਈ ਯਤਨ ਕਰਨੇ ਚਾਹੀਦੇ ਹਨ, ਜਿੱਥੇ ਹਰ ਵਰਗ ਨੂੰ ਬਰਾਬਰ ਦੇ ਅਧਿਕਾਰ ਤੇ ਬਣਦਾ ਮਾਣ-ਸਨਮਾਨ ਮਿਲੇ। ਉਨ੍ਹਾਂ ਸਮੁੱਚੇ ਵਾਲਮੀਕਿ ਭਾਈਚਾਰੇ ਤੇ ਸੰਗਤ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਸਾਰਿਆਂ ਲਈ ਸੁੱਖ-ਸ਼ਾਂਤੀ, ਆਪਸੀ ਸਦਭਾਵਨਾ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ।