- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਨਾਲ ਪੰਜਾਬ ਹਿਤਾਂ ਦੀ ਆਵਾਜ਼ ਹੋਰ ਬੁਲੰਦ ਹੋਵੇਗੀ- ਮੁਖਤਿਆਰ ਸਿੰਘ ਹੇਅਰ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਐੱਮਐੱਲਏ ਹਲਕਾ ਜਲੰਧਰ ਕੈਂਟ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਤੇ ਉਨਾਂ ਨੂੰ ਮੁਬਾਰਕਬਾਦ ਦਿੰਦਿਆਂ ਬਲਾਕ ਨਕੋਦਰ ਦੇ ਪਿੰਡ ਹੇਰਾ ਦੇ ਸਰਪੰਚ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਕਾਂਗਰਸ ਦੇ ਉੱਘੇ ਆਗੂ ਮੁਖਤਿਆਰ ਸਿੰਘ ਹੇਅਰ ਨੇ ਕਿਹਾ ਕਿ ਪਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਜਿੱਥੇ ਪੰਜਾਬ ਕਾਂਗਰਸ ਨੂੰ ਨਵੀਂ ਤਾਕਤ ਮਿਲੇਗੀ ਉੱਥੇ ਹੀ ਲੋਕ ਹਿੱਤਾਂ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਕਾਂਗਰਸ ਹੋਰ ਤਰੱਕੀ ਕਰੇਗੀ ਤੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਹੋਰ ਮਜਬੂਤੀ ਪ੍ਰਦਾਨ ਕਰਦਿਆਂ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਦੀ ਨੀਂਹ ਰੱਖੇਗੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ’ਤੇ ਨਕੋਦਰ ਕਾਂਗਰਸ ਦੇ ਸਮੂਹ ਕਾਂਗਰਸੀ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਹੈ ਤੇ ਉਹ ਹਲਕਾ ਇੰਚਾਰਜ ਨਕੋਦਰ ਡਾ. ਨਵਜੋਤ ਸਿੰਘ ਦਾਈਆ ਦੀ ਰਹਿਨੁਮਾਈ ਹੇਠ ਹਮੇਸ਼ਾ ਉਹਨਾਂ ਦਾ ਸਾਥ ਦੇਣ ਲਈ ਤੱਤਪਰ ਰਹਿਣਗੇ। ਇਸ ਮੌਕੇ ’ਤੇ ਉਨ੍ਹਾਂ ਨਾਲ ਹੋਰ ਵੀ ਕਾਂਗਰਸ ਆਗੂ ਹਾਜ਼ਰ ਸਨ।