- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਸੀ ਤਾਂ ਜੋ ਸਿੱਖ ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਹੋ ਸਕੇ ਪਰ ਨਾ ਕੋਈ ਮਾਹਿਰ ਕਮੇਟੀ ਬਣਾਈ ਗਈ ਅਤੇ ਨਾ ਹੀ ਸਰਬਦਲੀ ਮੀਟਿੰਗ ਸੱਦੀ ਗਈ।

ਜਾਗਰਣ ਸੰਵਾਦਦਾਤਾ, ਜਲੰਧਰ। ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨ ਬਣਾਉਣ ਦੇ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਕਾਂਗਰਸ ਭਵਨ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਸਲਾਹ-ਮਸ਼ਵਰਾ ਕਰਨ ਦੀ ਬਜਾਏ ਗੁਪਤ ਤਰੀਕੇ ਨਾਲ ਸੋਧਾਂ ਕੀਤੀਆਂ ਹਨ।