- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਖੇਤਰ ਦੇ ਅਹਿਮ ਮੁੱਦਿਆਂ 'ਤੇ ਪਰਗਟ ਸਿੰਘ ਨੇ ਘੇਰੀ ਸਰਕਾਰ; ਅਧਿਆਪਕਾਂ 'ਤੇ ਲਾਠੀਚਾਰਜ ਅਤੇ ਪੇਪਰ ਲੀਕ ਮਾਮਲੇ 'ਤੇ ਮੰਗੀ ਜਵਾਬਦੇਹੀ

ਤੇਜਿੰਦਰ ਕਰ ਥਿੰਦ, ਪੰਜਾਬੀ ਜਾਗਰਣ ਜਲੰਧਰ :
ਪੰਜਾਬ ਵਿੱਚ ਡਾਵਾਂਡੋਲ ਹੋ ਰਹੀ ਸਿੱਖਿਆ ਵਿਵਸਥਾ ਅਤੇ ਅਧਿਆਪਕਾਂ ਨਾਲ ਹੋ ਰਹੇ ਅਨਿਆਂ ਨੂੰ ਲੈ ਕੇ ਕਾਂਗਰਸੀ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਸੂਬਾ ਸਰਕਾਰ ਖ਼ਿਲਾਫ਼ ਸ਼ਬਦੀ ਹਮਲੇ ਕਰਦਿਆਂ ਸਿੱਖਿਆ ਖੇਤਰ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਵਿਧਾਨ ਸਭਾ ਵਿਚ ਚੁੱਕਦਿਆਂ ਸਰਕਾਰ ਤੋਂ ਤੁਰੰਤ ਜਵਾਬਦੇਹੀ ਦੀ ਮੰਗ ਕੀਤੀ ਹੈ। ਉਨ੍ਹਾਂ ਵਿਧਾਨ ਸਭਾ ਵਿਚ ਚਰਚਾ ਕਰਦਿਆਂ ਮੰਤਰੀ ਬੈਂਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੰਤਰ ਮੰਤਰ ’ਤੇ ਹੋਏ ਲਾਠੀਚਾਰਜ ਬਾਰੇ ਸਰਕਾਰ ਵੱਲੋਂ ਜੋ ਨਿੰਦਾ ਮਤਾ ਲਿਆਂਦਾ ਗਿਆ ਹੈ ਉਸ ਦੀ ਪਰੋੜਤਾ ਕਰਦਿਆਂ ਉਨ੍ਹਾਂ ਕਿਹਾ ਕਿ ਬਰਨਾਲਾ ਵਿਚ ਆਪਣੇ ਹੱਕਾਂ ਅਤੇ ਰੁਜ਼ਗਾਰ ਲਈ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਤੇ ਵੀ ਨਿੰਦਾ ਮਤਾ ਲਿਆਂਦਾ ਜਾਵੇ। ਉਹ ਯੂਨੀਵਰਸਿਟੀ ਘਪਲਿਆਂ ਦੀ ਯੂਨੀਵਰਸਿਟੀ ਹੈ। ਇਸਦੀ ਸਮਾਂਬੱਧ ਜਾਂਚ ਕਰਵਾਉਣੀ ਚਾਹੀਦੀ ਹੈ।
ਅਧਿਆਪਕਾਂ 'ਤੇ ਲਾਠੀਚਾਰਜ ਦੀ ਕੀਤੀ ਸਖ਼ਤ ਨਿਖੇਧੀ : ਪਰਗਟ ਸਿੰਘ ਨੇ ਆਪਣੇ ਹੱਕਾਂ ਅਤੇ ਰੁਜ਼ਗਾਰ ਲਈ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਬਦਲਾਅ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ ਸਰਕਾਰ ਅੱਜ ਆਪਣੇ ਹੱਕ ਮੰਗ ਰਹੇ ਅਧਿਆਪਕਾਂ ਦੀ ਆਵਾਜ਼ ਲਾਠੀਆਂ ਦੇ ਜ਼ੋਰ 'ਤੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਬਹੁਤ ਹੀ ਅਫ਼ਸੋਸਜਨਕ ਅਤੇ ਨਿੰਦਣਯੋਗ ਹੈ। ਇਸ ਤੋਂ ਇਲਾਵਾ ਪਰਗਟ ਸਿੰਘ ਨੇ ਫ਼ਰੀਦਕੋਟ ਸਥਿਤ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ ਅਤੇ ਸੂਬੇ ਵਿੱਚ ਲਗਾਤਾਰ ਹੋ ਰਹੇ ਪੇਪਰ ਲੀਕ ਮਾਮਲਿਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰੀਖਿਆ ਪ੍ਰਣਾਲੀ ਦੇ ਪਾਰਦਰਸ਼ੀ ਨਾ ਹੋਣ ਕਰਕੇ ਪੰਜਾਬ ਦੇ ਲੱਖਾਂ ਮਿਹਨਤੀ ਅਤੇ ਯੋਗ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਪਰਗਟ ਸਿੰਘ ਨੇ ਸਰਕਾਰ ਪਾਸੋਂ ਮੰਗ ਕਰਦਿਆੰ ਕਿਹਾ ਕਿ ਪ੍ਰਦਰਸ਼ਨਕਾਰੀ ਅਧਿਆਪਕਾਂ ਦੀਆਂ ਮੰਗਾਂ ਨੂੰ ਤੁਰੰਤ ਮੰਨ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਬਾਬਾ ਫ਼ਰੀਦ ਯੂਨੀਵਰਸਿਟੀ ਘਪਲੇ ਅਤੇ ਪੇਪਰ ਲੀਕ ਕਾਂਡ ਦੀ ਨਿਰਪੱਖ ਤੇ ਸਮੇਂ ਸਿਰ ਜਾਂਚ ਕਰਵਾਈ ਜਾਵੇ। ਇਸ ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਅਤੇ ਮੁੱਖ ਸਾਜ਼ਿਸ਼ਕਰਤਾਵਾਂ ਨੂੰ ਬੇਨਕਾਬ ਕਰਕੇ ਜਨਤਾ ਸਾਹਮਣੇ ਸੱਚ ਲਿਆਂਦਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖਿਆ ਅਤੇ ਸਿਹਤ ਵਰਗੇ ਨਾਜ਼ੁਕ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਤੇ ਅਣਗਹਿਲੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।