- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਨੇ ਅਧਿਆਪਕ ਦਿਵਸ (Teacher's Day) ’ਤੇ ਹੋਈ ਇਸ ਕਾਰਵਾਈ ਨੂੰ ਲੈ ਕੇ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਸ ਦਿਨ ਅਧਿਆਪਕਾਂ ਦੇ ਯੋਗਦਾਨ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ, ਉਸੇ ਦਿਨ ਆਪਣੇ ਰੁਜ਼ਗਾਰ ਅਤੇ ਭਵਿੱਖ ਦੀ ਮੰਗ ਨੂੰ ਲੈ ਕੇ ਆਵਾਜ਼ ਚੁੱਕਣ ਵਾਲੇ ਪ੍ਰੋਫੈਸਰਾਂ ਨੂੰ ਹਿਰਾਸਤ ਵਿੱਚ ਲੈਣਾ ਸਰਕਾਰ ਦੀ ਕਥਿਤ ‘ਸਿੱਖਿਆ ਕ੍ਰਾਂਤੀ’ ਦੀ ਅਸਲ ਤਸਵੀਰ ਸਾਹਮਣੇ ਲਿਆਉਂਦਾ ਹੈ ।

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਹਲਕਾ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅਧਿਆਪਕ ਦਿਵਸ ਦੇ ਵਿਸ਼ੇਸ਼ ਮੌਕੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੇ ਬਾਹਰ ਆਪਣੀ ਨੌਕਰੀ ਨਾਲ ਜੁੜੇ ਸਵਾਲ ਚੁੱਕਣ ਪਹੁੰਚੇ ਪ੍ਰੋਫੈਸਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ।
ਪਰਗਟ ਸਿੰਘ ਨੇ ਅਧਿਆਪਕ ਦਿਵਸ (Teacher's Day) ’ਤੇ ਹੋਈ ਇਸ ਕਾਰਵਾਈ ਨੂੰ ਲੈ ਕੇ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਸ ਦਿਨ ਅਧਿਆਪਕਾਂ ਦੇ ਯੋਗਦਾਨ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ, ਉਸੇ ਦਿਨ ਆਪਣੇ ਰੁਜ਼ਗਾਰ ਅਤੇ ਭਵਿੱਖ ਦੀ ਮੰਗ ਨੂੰ ਲੈ ਕੇ ਆਵਾਜ਼ ਚੁੱਕਣ ਵਾਲੇ ਪ੍ਰੋਫੈਸਰਾਂ ਨੂੰ ਹਿਰਾਸਤ ਵਿੱਚ ਲੈਣਾ ਸਰਕਾਰ ਦੀ ਕਥਿਤ ‘ਸਿੱਖਿਆ ਕ੍ਰਾਂਤੀ’ ਦੀ ਅਸਲ ਤਸਵੀਰ ਸਾਹਮਣੇ ਲਿਆਉਂਦਾ ਹੈ ।
ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਪੋਸਟ 'ਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਭਰਤੀ ਸਾਲ 2021 'ਚ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਗਈ ਸੀ। ਉਨ੍ਹਾਂ ਅਨੁਸਾਰ, ਕਰੀਬ 30 ਸਾਲਾਂ ਬਾਅਦ ਸਰਕਾਰੀ ਕਾਲਜਾਂ 'ਚ ਪ੍ਰੋਫੈਸਰਾਂ ਦੀ ਭਰਤੀ ਹੋਈ ਸੀ, ਜਿਸ ਨਾਲ ਉੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਦੀ ਇੱਕ ਵੱਡੀ ਉਮੀਦ ਜਾਗੀ ਸੀ।
ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਭਰਤੀ ਪ੍ਰਕਿਰਿਆ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਕਾਰਨ ਚੁਣੇ ਹੋਏ ਉਮੀਦਵਾਰ ਲੰਬੇ ਸਮੇਂ ਤੋਂ ਆਪਣੇ ਰੁਜ਼ਗਾਰ ਤੇ ਨਿਯੁਕਤੀ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ, ਨਾ ਕਿ ਪੁਲਿਸ ਕਾਰਵਾਈ ਰਾਹੀਂ ਉਨ੍ਹਾਂ ਦੀ ਆਵਾਜ਼ ਦਬਾਉਣੀ ਚਾਹੀਦੀ ਹੈ। ਉਨ੍ਹਾਂ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ ਪ੍ਰੋਫੈਸਰਾਂ ਨੂੰ ਤੁਰੰਤ ਰਿਹਾਅ ਕਰਨ ਅਤੇ 2021 ਦੀ ਭਰਤੀ ਪ੍ਰਕਿਰਿਆ ਨੂੰ ਜਲਦ ਪੂਰਾ ਕਰਕੇ ਚੁਣੇ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ।