ਪ੍ਰਕਾਸ਼ ਪੁਰਬ ਸਬੰਧੀ ਸਮਾਗਮ 5 ਨੂੰ
ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਵਿਖੇ ਪ੍ਰਕਾਸ਼ ਪੁਰਬ ਸਮਾਗਮ 5 ਮਈ ਨੂੰ
Publish Date: Thu, 30 Apr 2026 10:00 PM (IST)
Updated Date: Thu, 30 Apr 2026 10:04 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਭੋਗਪੁਰ ਸਥਿਤ ਗੁਰਦੁਆਰਾ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਵਿਖੇ ਰਾਮਗੜ੍ਹੀਆ ਕੌਮ ਦੇ ਮਹਾਨ ਸੂਰਵੀਰ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ 5 ਮਈ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਅਨੁਸਾਰ ਸਮਾਗਮ ਦੀ ਸ਼ੁਰੂਆਤ ਸਵੇਰੇ 10:30 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੀ ਸੰਪੂਰਨਤਾ ਤੇ ਭੋਗ ਨਾਲ ਹੋਵੇਗੀ। ਇਸ ਤੋਂ ਬਾਅਦ 11:00 ਵਜੇ ਤੋਂ 12:00 ਵਜੇ ਤੱਕ ਗੁਰਬਾਣੀ ਕੀਰਤਨ ਤੇ 12:00 ਵਜੇ ਤੋਂ 1:00 ਵਜੇ ਤੱਕ ਧਾਰਮਿਕ ਕਥਾ ਵਿਚਾਰ ਹੋਵੇਗਾ। ਸਮਾਗਮ ਦੇ ਅੰਤ ’ਚ ਦੁਪਹਿਰ 1:00 ਵਜੇ ਤੋਂ ਗੁਰੂ ਕਾ ਲੰਗਰ ਅਟੱਲ ਵਰਤਾਇਆ ਜਾਵੇਗਾ।