ਸ਼ਾਹਕੋਟ ’ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਭਲਕੇ
ਸ਼ਾਹਕੋਟ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਭਲਕੇ
Publish Date: Wed, 31 Dec 2025 08:13 PM (IST)
Updated Date: Wed, 31 Dec 2025 08:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ਾਹਕੋਟ: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ 31 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ। 2 ਜਨਵਰੀ ਨੂੰ ਸ਼ਾਮ 6 ਵਜੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਰਾਤ 9 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਸਮਾਗਮ ਦੌਰਾਨ ਕਥਾ ਵਾਚਕ ਭਾਈ ਜਸਵਿੰਦਰ ਸਿੰਘ ਖਡੂਰ ਸਾਹਿਬ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾਉਣਗੇ। ਉਨ੍ਹਾਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ।