- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਝੋਟੇ ਦੇ ਕਤਲਾਂ ਨੂੰ ਮਿਲੇ ਸਖਤ ਤੋਂ ਸਖਤ ਸਜਾ : ਬਾਬਾ ਦੀਪ ਸਿੰਘ

ਲਖਬੀਰ, ਪੰਜਾਬੀ ਜਾਗਰਣ, ਜਲੰਧਰ : ਮਾਨਸਾ ’ਚ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੀਤ ਜਥੇਦਾਰ ਬਾਬਾ ਦੀਪ ਸਿੰਘ ਦੋਆਬਾ ਜ਼ੋਨ ਜਲੰਧਰ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ’ਚ ਸਰਗਰਮ ਰਹਿਣ ਵਾਲੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਜਾਣਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਾ ਅਧਿਕਾਰ ਨਹੀਂ ਹੈ। ਪੁਲਿਸ ਤੇ ਪ੍ਰਸ਼ਾਸਨ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਘਟਨਾ ਪਿੱਛੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਵਿੰਦਰ ਦੇ ਕਤਲ ਮਾਮਲੇ ’ਚ ਜਾਂਚ ਤੇਜ਼ ਕੀਤੀ ਜਾਵੇ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਤੇ ਸਮਾਜਿਕ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ, ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।