ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ : ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਬੋਰਡ ਆਫ਼ ਡਾਇਰੈਕਟਰ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ 22 ਅਗਸਤ ਨੂੰ ਹੋਈ ਚੋਣ ਉਪਰੰਤ ਨਿਯੁਕਤ ਕੀਤੇ ਦੋਵੇਂ ਅਹੁਦੇਦਾਰਾਂ ਪਰਮਜੀਤ ਸਿੰਘ ਪੰਮਾ ਅਤੇ ਪਰਮਿੰਦਰ ਸਿੰਘ ਮੱਲੀ ਨੇ ਸਹਿਕਾਰਤਾ ਵਿਭਾਗ ਦੇ ਸਿਆਸੀ ਸਲਾਹਕਾਰ ਗੁਰਇਕਬਾਲ ਸਿੰਘ ਕਾਹਲੋਂ, ਹਲਕਾ ਟਾਂਡਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ, ਲੋਕ ਸਭਾ ਹਲਕਾ ਜਲੰਧਰ ਦੇ ਸੰਸਦ ਮੈਬਰ ਚੌਧਰੀ ਸੰਤੋਖ ਸਿੰਘ ਅਤੇ ਜਨਰਲ ਮੈਨੇਜਰ ਅਰੁਣ ਕੁਮਾਰ ਅਰੋੜਾ ਦੀ ਅਗਵਾਈ ਹੇਠ ਸ਼ਨਿਚਰਵਾਰ ਨੂੰ ਤਾਜਪੋਸ਼ੀ ਕੀਤੀ ਗਈ ।

ਸਮਾਗਮ ਦੀ ਸ਼ੁਰੂਆਤ ਖੰਡ ਮਿੱਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ। ਸਮਾਗਮ ਵਿਚ ਸੰਬੋਧਨ ਕਰਦਿਆਂ ਸਹਿਕਾਰਤਾ ਵਿਭਾਗ ਦੇ ਸਿਆਸੀ ਸਲਾਹਕਾਰ ਗੁਰਇਕਬਾਲ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਸਰਕਾਰ ਵੱਲੋ ਭੋਗਪੁਰ, ਗੁਰਦਾਸਪੁਰ ਅਤੇ ਬਟਾਲਾ ਵਿਖੇ ਕਰੀਬ ਇਕ ਹਜ਼ਾਰ ਕਰੋੜ ਰੁਪਏ ਦੇ ਪਲਾਂਟ ਲਗਾਏ ਜਾ ਰਹੇ ਹਨ, ਜੋ ਕਿਸਾਨੀ ਨੂੰ ਗੰਨੇ ਵਿਚ ਮੁੜ ਸੁਰਜੀਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਇਸ ਉਪਰੰਤ ਹਲਕਾ ਟਾਂਡਾ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ਸੰਸਦ ਮੈਬਰ ਚੌਧਰੀ ਸੰਤੋਖ ਸਿੰਘ ਨੇ ਚੁਣੇ ਹੋਏ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਮਿੱਲ ਦੀ ਬਿਹਤਰੀ ਲਈ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ ਗਈ । ਇਸ ਮੌਕੇ ਡਾਇਰੈਕਟਰ ਹਰਜਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਸੈਦੂਪੁਰ, ਬੀਡੀਪੀਓ ਰਾਮ ਲੁਬਾਇਆ, ਮਿੱਲ ਦੇ ਇੰਸਪੈਕਟਰ ਬਹਾਦਰ ਸਿੰਘ, ਏਸੀਡੀਓ ਸੁਖਦੀਪ ਸਿੰਘ ਕੈਰੋ, ਤਰਸੇਮ ਸਿੰਘ ਘੁਮੰਣ ਸੈਕਟਰੀ ਪੰਜਾਬ ਪ੍ਰਦੇਸ਼ ਕਮੇਟੀ, ਸਰਪੰਚ ਕੁਲਦੀਪ ਸਿੰਘ, ਸਰਪੰਚ ਦੂਲੋ ਨੰਗਲ ਸੁਖਬਿੰਦਰ ਸਿੰਘ, ਸੁਖਵਿੰਦਰ ਸਿੰਘ ਜੰਡ, ਗੁਰਮਿੰਦਰ ਸਿੰਘ ਢਿੱਲੋਂ, ਓਂਕਾਰ ਸਿੰਘ ਢਿੱਲੋਂ, ਯੂਥ ਕਾਂਗਰਸ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਲਾਡੀ, ਸੰਨੀ ਸ਼ਰਮਾ, ਮਨਦੀਪ ਸਿੰਘ, ਜਸਵੀਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।