ਜੇਐੱਨਐੱਨ, ਕਰਤਾਰਪੁਰ : ਕੈਨੇਡਾ ਦੇ ਬਿ੍ਟਿਸ਼ ਕੋਲੰਬੀਆਂ ਹਲਕੇ ਸਰੀ ਸੈਂਟਰ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਰਣਦੀਪ ਸਿੰਘ ਸਰਾਏ ਦੇ ਜਿੱਤਣ ਦੇ ਐਲਾਨ ਤੋਂ ਬਾਅਦ ਉਨ੍ਹਾਂ ਦੇ ਮਾਡਲ ਟਾਊਨ ਸਥਿਤ ਘਰ 'ਚ ਖੁਸ਼ੀ ਦਾ ਮਾਹੌਲ ਰਿਹਾ। ਉਨ੍ਹਾਂ ਦੇ ਚਚੇਰੇ ਭਰਾ ਰਮੇਸ਼ਵਰ ਸਿੰਘ ਨੇ ਦੱਸਿਆ ਕਿ ਰਣਦੀਪ ਸਿੰਘ ਸਰਾਏ ਦੀ ਜਿੱਤ ਦੀ ਖੁਸ਼ੀ 'ਚ ਇਲਾਕੇ ਦੇ ਲੋਕ ਵਧਾਈਆਂ ਦੇਣ ਆ ਰਹੇ ਹਨ। ਉਹ ਪਹਿਲਾਂ ਵੀ ਸੰਸਦ ਮੈਂਬਰ ਰਹਿ ਚੁੱਕੇ ਹਨ। ਕਰੀਬ 32 ਸਾਲ ਪਹਿਲਾਂ ਉਹ ਕੈਨੇਡਾ ਗਏ ਸਨ। ਉਨ੍ਹਾਂ ਨੇ ਉਥੇ ਸਿਆਸੀ ਦਲਾਂ ਦੀਆਂ ਸਰਗਰਮੀਆਂ 'ਚ ਹਿੱਸਾ ਲਿਆ ਤੇ ਚੋਣ ਜਿੱਤੀ। ਉਨ੍ਹਾਂ ਨੇ ਕੈਨੇਡਾ 'ਚ ਪੰਜਾਬੀਆਂ ਨੂੰ ਮਿਲਣ ਵਾਲੀਆਂ ਸਹਲੂਤਾਂ ਦਾ ਦਾਇਰਾ ਬਣਾਉਣ 'ਚ ਅਹਿਮ ਭੂਮਿਕਾ ਅਦਾ ਕੀਤੀ ਹੈ। ਪੰਜਾਬੀਆਂ ਨੇ ਵੋਟ ਵਜੋਂ ਉਨ੍ਹਾਂ ਨੂੰ ਪਿਆਰ ਦੇ ਕੇ ਦੁਬਾਰਾ ਜੇਤੂ ਬਣਾਇਆ ਹੈ। ਉਹ ਸਾਲ ਇਥੇ ਆਉਂਦੇ ਹਨ। ਪਿਛਲੀ ਵਾਰ ਕੈਨੇਡਾ ਦੇ ਪ੍ਰਧਾਨ ਟਰੂਡੋ ਨਾਲ ਵੀ ਦਿੱਲੀ ਤੇ ਅੰਮਿ੍ਤਸਰ 'ਚ ਆਏ ਸਨ। ਰਣਦੀਪ ਸਿੰਘ ਸਰਾਏ ਦੀ ਜਿੱਤ ਦੀ ਖ਼ੁਸ਼ੀ 'ਚ ਮੰਗਲਵਾਰ ਰਾਤ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਤੇ ਦੋਸਤਾਂ ਨੇ ਸਥਾਨਕ ਹੋਟਲ 'ਚ ਜਸ਼ਨ ਵੀ ਮਨਾਇਆ। ਇਸ ਮੌਕੇ ਕੁਲਜੀਤ ਸਿੰਘ ਹੇਅਰ, ਸਤਪਾਲ ਸਿੰਘ ਤੂਰ, ਹਰਮਿੰਦਰ ਸਿੰਘ ਤਹਿਸੀਲਦਾਰ, ਗੁਰਪ੍ਰਰੀਤ ਸਿੰਘ ਨਾਇਬ ਤਹਿਸੀਲਦਾਰ, ਚੰਨਜੀਵ ਸਿੰਘ ਲਾਲੀ, ਇੰਦਰਪਾਲ ਸਿੰਘ, ਲਖਬੀਰ ਸਿੰਘ, ਜਸਬੀਰ ਸਿੰਘ ਜੌਹਲ ਤੇ ਕੁਲਦੀਪ ਸੋਂਧੀ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।