- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀਆਂ ਨਾਕਾਮੀਆਂ ਦਾ ਨਤੀਜਾ: ਰਾਜਿੰਦਰ ਸੰਧੂ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਮਾਨਸਾ ’ਚ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਸਿਆਸੀ ਤੇ ਸਮਾਜਿਕ ਹਲਕਿਆਂ ’ਚ ਰੋਸ ਪਾਇਆ ਜਾ ਰਿਹਾ ਹੈ। ਹਲਕਾ ਫਿਲੌਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਸੰਧੂ ਨੇ ਇਸ ਕਤਲ ਕਾਂਡ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀਆਂ ਨਾਕਾਮੀਆਂ ਦਾ ਨਤੀਜਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਸਮਾਜ ਸੁਧਾਰ ਲਈ ਕੰਮ ਕਰਨ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਚਿੰਤਾਜਨਕ ਹੈ ਤੇ ਅਜਿਹੀਆਂ ਘਟਨਾਵਾਂ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲੀਆ ਨਿਸ਼ਾਨ ਲਾਉਂਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਕਥਿਤ ਢਿੱਲ ਕਾਰਨ ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਸੰਧੂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ’ਚ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੱਤਾ ਜਾਵੇ, ਤਾਂ ਜੋ ਸਰਕਾਰ ਦੀਆਂ ਨਾਕਾਮੀਆਂ ਵਿਰੁੱਧ ਲੋਕਾਂ ਦੀ ਆਵਾਜ਼ ਬੁਲੰਦ ਹੋ ਸਕੇ।।