- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ: ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਸੋਸਾਇਟੀ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮਾਨਸਾ ਵਿਖੇ ਹੋਈ ਮੌਤ ’ਤੇ ਬਾਬਾ ਮੋਤੀ ਰਾਮ ਮਹਿਰਾ ਜੀ ਵੈਲਫੇਅਰ ਸੋਸਾਇਟੀ ਪੰਜਾਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨੁਮਾਇੰਦਿਆਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਤੇ ਮੌਤ ਦੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਈ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਮੰਗ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਦੀ ਅਣਗਹਿਲੀ ਜਾਂ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸੋਸਾਇਟੀ ਦੇ ਸਰਪ੍ਰਸਤ ਡਾ. ਕੁਲਦੀਪ ਰਾਏ, ਪੰਜਾਬ ਪ੍ਰਧਾਨ ਤਰਸੇਮ ਰੁਪਾਣਾ, ਚੇਅਰਮੈਨ ਪਲਵਿੰਦਰ ਸਿੰਘ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਸੰਦੀਪ ਕੁਮਾਰ, ਸੀਨੀਅਰ ਮੀਤ ਪ੍ਰਧਾਨ ਅਜੇ ਸਿੰਘ ਨਾਗੀ, ਮੁੱਖ ਸਲਾਹਕਾਰ ਗੁਰਨਾਮ ਸਿੰਘ, ਮੀਡੀਆ ਸਲਾਹਕਾਰ ਹਰਮਿੰਦਰ ਸਿੰਘ ਰਾਣਾ, ਜਨਰਲ ਸਕੱਤਰ ਹਰਜੀਤ ਸਿੰਘ ਢੇਸੀ, ਸਕੱਤਰ ਲਖਵਿੰਦਰ ਸਿੰਘ ਮੋਤੀਪੁਰ ਖਾਲਸਾ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਖੇਲਾ, ਖਜ਼ਾਨਚੀ ਸੁਰਿੰਦਰ ਪਾਲ ਸਿੰਘ ਢੇਸੀ, ਵਾਈਸ ਖਜ਼ਾਨਚੀ ਸ਼ੌਕਤ ਅਲੀ ਸਾਬਰੀ, ਧਾਰਮਿਕ ਪ੍ਰਚਾਰਕ ਸਕੱਤਰ ਕੁਲਵੀਰ ਸਿੰਘ ਚੀਮਾ, ਤਹਿਸੀਲ ਪ੍ਰਧਾਨ ਫਿਲੌਰ ਡਾ. ਜਸਵਿੰਦਰ ਸਿੰਘ ਚੀਮਾ, ਜ਼ਿਲ੍ਹਾ ਜਲੰਧਰ ਪ੍ਰਧਾਨ ਜਸਪਾਲ ਚੰਦ ਸਰਪੰਚ ਮੁੱਠਡਾ, ਜ਼ਿਲ੍ਹਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਮਜਾਰਾ, ਮੁੱਖ ਸਲਾਹਕਾਰ ਗੁਰਨਾਮ ਸਿੰਘ ਮੁੱਠਡਾ, ਖਜ਼ਾਨਚੀ ਗੋਦਾਵਰ ਸਿੰਘ, ਧਾਰਮਿਕ ਪ੍ਰਚਾਰਕ ਸਕੱਤਰ ਅਵਤਾਰ ਸਿੰਘ ਮੋਤੀਪੁਰ ਖਾਲਸਾ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਅਹੁਦੇਦਾਰਾਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।