ਮੁਫ਼ਤ ਮੈਡੀਕਲ ਕੈਂਪ ਦਾ 100 ਮਰੀਜ਼ਾਂ ਨੇ ਲਿਆ ਲਾਹਾ
ਡਾ. ਰੁਪਿੰਦਰ ਕੌਰ ਦੀ ਯਾਦ ’ਚ ਲਗਾਏ ਮੁਫ਼ਤ ਮੈਡੀਕਲ ਕੈਂਪ ’ਚ ਮਰੀਜ਼ਾਂ ਦੀ ਕੀਤੀ ਜਾਂਚ
Publish Date: Sat, 14 Mar 2026 09:06 PM (IST)
Updated Date: Sat, 14 Mar 2026 09:09 PM (IST)

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਪੰਜਾਬ ਪੁਲਿਸ ਦੇ ਸੇਵਾ ਮੁਕਤ ਇੰਸਪੈਕਟਰ ਗੁਰਚਰਨ ਸਿੰਘ ਦੀ ਧੀ ਡਾ. ਰੁਪਿੰਦਰ ਕੌਰ ਐੱਮਡੀ, ਜੋ ਕੁੱਝ ਸਮਾਂ ਪਹਿਲਾਂ ਪਰਿਵਾਰ ਨੂੰ ਬੇਵਕਤ ਵਿਛੋੜਾ ਦੇ ਗਏ ਸਨ, ਦੀ ਯਾਦ ’ਚ ਪਰਿਵਾਰ ਵੱਲੋਂ ਸਥਾਪਤ ਕੀਤੀ ਗਈ ਡਾ. ਰੁਪਿੰਦਰ ਕੌਰ ਚੈਰੀਟੇਬਲ ਸੁਸਾਇਟੀ ਪਿੰਡ ਤਲਵੰਡੀ ਬੂਟੀਆਂ (ਸ਼ਾਹਕੋਟ) ਵੱਲੋਂ ਪਿਮਸ ਹਸਪਤਾਲ ਜਲੰਧਰ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਰਚਿਤ ਬਜਾਜ ਦੀ ਅਗਵਾਈ ਹੇਠ ਲਾਏ ਗਏ ਇਸ ਮੈਡੀਕਲ ਕੈਂਪ ਦੌਰਾਨ ਪਿਮਸ ਹਸਪਤਾਲ ਜਲੰਧਰ ਦੇ ਮਾਹਿਰ ਡਾ. ਅਮਰਦੀਪ ਸਿੰਘ (ਮੈਡੀਸਿਨ), ਡਾ. ਨਵਜੋਤ ਸਿੰਘ (ਸਰਜਰੀ) ਤੇ ਡਾ. ਸੰਦੀਪ ਭੱਟੀ ਦੀ ਟੀਮ ਵੱਲੋਂ 100 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਕੈਂਪ ਦੌਰਾਨ ਪੈਰਾ ਮੈਡੀਕਲ ਸਟਾਫ਼ ਪ੍ਰਕਿਰਤੀ ਤੇ ਸੁਖਪ੍ਰੀਤ ਕੌਰ (ਨਰਸਿੰਗ ਸਟਾਫ਼) ਨੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਚੈਨ ਸਿੰਘ ਗਿੱਲ, ਗੁਰਚਰਨ ਸਿੰਘ ਰਿਟਾਇਰਡ ਇੰਸਪੈਕਟਰ, ਡਾ. ਅਮਨਦੀਪ ਸੀਨੀਅਰ ਵੈਟਰਨਰੀ ਅਫ਼ਸਰ ਸ਼ਾਹਕੋਟ, ਅਸ਼ਵਨੀ ਕੁਮਾਰ, ਗਗਨਦੀਪ ਸਿੰਘ ਗਿੱਲ, ਮੇਜਰ ਸਿੰਘ ਸਰਪੰਚ, ਬਲਜੀਤ ਸਿੰਘ, ਗੁਰਮੀਤ ਸਿੰਘ ਪੰਚ, ਗੁਰਚਰਨ ਸਿੰਘ, ਸੁਖਦੇਵ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਰਾਜੂ, ਕੁਲਸ਼ਨ ਸਿੰਘ ਨਵਾਂ ਪਿੰਡ ਆਦਿ ਹਾਜ਼ਰ ਸਨ।