- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਵਨ ਗੁਪਤਾ ਨੇ ਐਨਫੋਰਸਮੈਂਟ ਟੈਕਨਾਲੋਜੀ (ਪੰਜਾਬ) ਦੇ ਉਪ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪਵਨ ਗੁਪਤਾ ਨੇ ਐਨਫੋਰਸਮੈਂਟ ਟੈਕਨਾਲੋਜੀ (ਪੰਜਾਬ) ਦੇ ਉਪ-ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ‘ਆਪ’ ਜਲੰਧਰ ਸੈਂਟਰਲ ਤੋਂ ਐਲਾਨੇ ਗਏ ਉਮੀਦਵਾਰ ਨਿਤਿਨ ਕੋਹਲੀ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਲਗਨ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਕੋਹਲੀ ਨੇ ਕਿਹਾ ਕਿ ਯੋਗ ਅਤੇ ਤਜਰਬੇਕਾਰ ਵਿਅਕਤੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਨਾਲ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਨਵੀਂ ਦਿਸ਼ਾ ਮਿਲਦੀ ਹੈ। ਅਜਿਹੀਆਂ ਨਿਯੁਕਤੀਆਂ ਨਾਲ ਪ੍ਰਸ਼ਾਸਨਿਕ ਅਤੇ ਸੰਸਥਾਗਤ ਢਾਂਚਾ ਹੋਰ ਮਜ਼ਬੂਤ ਹੁੰਦਾ ਹੈ। ਉਹ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਤਜਰਬੇਕਾਰ ਤੇ ਸਮਰਪਿਤ ਲੋਕਾਂ ਨੂੰ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਪਵਨ ਗੁਪਤਾ ਆਪਣੇ ਤਜਰਬੇ ਅਤੇ ਮਿਹਨਤ ਨਾਲ ਪੰਜਾਬ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਆਤਮ ਪ੍ਰਕਾਸ਼ ਬੱਬਲੂ, ਸ਼ਵੇਤਾ ਧੀਰ, ਪਵਨ ਹੰਸ, ਚੰਦਨ ਗਰੇਵਾਲ, ਮਨਮੋਹਨ ਰਾਜੂ, ਸੁਰੇਸ਼ ਗੁਪਤਾ, ਨਿਸ਼ਾਂਤ ਧੀਰ, ਅਤੁਲ ਭਗਤ ਅਤੇ ਜਗਰੂਪ ਸਿੰਘ ਸੇਖਵਾਂ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਤੇ ਪਤਵੰਤੇ ਹਾਜ਼ਰ ਸਨ।