ਸਿਕੰਦਰਪੁਰ ਵਿਖੇ ਪਵਨ ਟੀਨੂੰ ਵੱਲੋਂ ਸਖੀਆਂ ਦਾ ਸਨਮਾਨ ਸਿਕੰਦਰਪੁਰ ਵਿਖੇ ਪਵਨ ਟੀਨੂੰ ਵੱਲੋਂ ਸਖੀਆਂ ਦਾ ਸਨਮਾਨ,
Publish Date: Mon, 21 Sep 2026 08:33 PM (IST)
Updated Date: Tue, 22 Sep 2026 04:09 AM (IST)
-ਛੱਪੜ ਦੀ ਸਮੱਸਿਆ ਦੇ ਹੱਲ ਲਈ ਹਲਕਾ ਇੰਚਾਰਜ ਆਦਮਪੁਰ ਪਵਨ ਟੀਨੂ ਵੱਲੋਂ 25 ਲੱਖ ਦੀ ਗਰਾਂਟ ਦਾ ਐਲਾਨ ਸੁਰਜੀਤ ਪਾਲ, ਪੰਜਾਬੀ ਜਾਗਰਣ ਕਿਸ਼ਨਗੜ੍ਹ : ਪਿੰਡ ਸਿਕੰਦਰਪੁਰ ਵਿਖੇ ਬਲਾਕ ਪ੍ਰਧਾਨ ਸ. ਚਰਨਜੀਤ ਸਿੰਘ ਪੰਚ ਦੀ ਦੇਖ-ਰੇਖ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਹਲਕਾ ਆਦਮਪੁਰ ਇੰਚਾਰਜ ਪਵਨ ਕੁਮਾਰ ਟੀਨੂ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਸਕੀਮ’ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਬੀ.ਡੀ.ਪੀ.ਓ. ਆਦਮਪੁਰ ਗੁਰਪ੍ਰੀਤ ਸਿੰਘ ਭੁੱਲਰ, ਪੰਚਾਇਤ ਅਫਸਰ ਗੁਰਮੁਖ ਸਿੰਘ, ਦਲਜੀਤ ਸਿੰਘ ਮਿਨਹਾਸ ਬਲਾਕ ਸੰਮਤੀ ਚੇਅਰਮੈਨ, ਜਸਪ੍ਰੀਤ ਜੱਸਾ ਜਾਹਲ, ਲਖਵੀਰ ਸਿੰਘ ਹਜ਼ਾਰਾਂ ਚੇਅਰਮੈਨ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਪਿੰਡ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਸਿਕੰਦਰਪੁਰ ਦੀ ਸਭ ਤੋਂ ਵੱਡੀ ਸਮੱਸਿਆ ਐੱਸਸੀ ਮਹੱਲੇ ’ਚ ਸਥਿਤ ਗੰਦੇ ਪਾਣੀ ਦੇ ਛੱਪੜ ਦਾ ਮਸਲਾ ਵੀ ਵਿਚਾਰਿਆ ਗਿਆ। ਪਵਨ ਕੁਮਾਰ ਟੀਨੂ ਨੇ ਇਸ ਸਮੱਸਿਆ ਦੇ ਹੱਲ ਲਈ ਪਹਿਲਕਦਮੀ ਕਰਦਿਆਂ ਪਿੰਡ ਨੂੰ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੇ ਮੌਜੂਦਾ ਛੱਪੜ ਨੂੰ ਦੂਜੇ ਵੱਡੇ ਛੱਪੜ ਵਿੱਚ ਸ਼ਿਫਟ ਕੀਤਾ ਜਾਵੇਗਾ ਅਤੇ ਇਸ ਕੰਮ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਛੱਪੜ ਨੂੰ ਸ਼ਿਫਟ ਕਰਨ ਲਈ ਆਉਣ ਵਾਲਾ 25 ਲੱਖ ਰੁਪਏ ਦਾ ਖਰਚਾ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਗਿਆ ਹੈ। ਪਵਨ ਕੁਮਾਰ ਟੀਨੂ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਇਸ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਕਦਮ ਚੁੱਕੇ ਗਏ ਹਨ। ਇਸ ਮੌਕੇ ਉਨ੍ਹਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਗਈ ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਪਵਨ ਕੁਮਾਰ ਟੀਨੂੰ ਵੱਲੋਂ ਜਸਲੀਨ ਸੁਮਨ ਨੂੰ ਯੂਥ ਸਪੋਰਟਸ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪੰਜ ਸਰਬਜੀਤ ਸਾਬੀ, ਪੰਚ ਗੁਰਬਖਸ਼ ਕੌਰ, ਸਤਨਾਮ ਸਿੰਘ, ਦਲਜੀਤ ਸਿੰਘ, ਸਰਬਜੀਤ ਸਿੰਘ, ਅਵਤਾਰ ਸਿੰਘ, ਕੁਲਬੀਰ ਸਿੰਘ, ਹਰਜਿੰਦਰ ਸਿੰਘ, ਧਰਮਵੀਰ ਬਿਰਦੀ, ਡਾ. ਬਰਿੰਦਰ ਬੱਧਣ, ਸਿਮਰਜੀਤ, ਬਹਾਦਰ ਸਿੰਘ, ਜਸਕਰਨ, ਗੁਰਪਿੰਦਰ ਸਿੰਘ ਚੀਮਾ, ਸਚਿਨ ਬਿਰਦੀ, ਰਕੇਸ਼ ਕੁਮਾਰ, ਹੈਪੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।