ਪਵਨ ਕੁਮਾਰ ਟੀਨੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ, ਸੰਤ ਨਿਰੰਜਨ ਦਾਸ ਮਹਾਰਾਜ ਜੀ ਤੋਂ ਲਿਆ ਆਸ਼ੀਰਵਾਦ
ਡੇਰਾ ਸੱਚਖੰਡ ਬੱਲਾਂ ਵਿਖੇ ਪਵਨ ਕੁਮਾਰ ਟੀਨੂ ਮੁੱਖ ਬੁਲਾਰਾ ਆਮ ਆਦਮੀ ਪਾਰਟੀ ਪੰਜਾਬ ਅਤੇ ਹਲਕਾ ਇੰਚਾਰਜ ਆਦਮਪੁਰ ਆਮ ਆਦਮੀ ਪਾਰਟੀ ਨਤਮਸਤਕ ਹੋਏ। ਇਸ ਮੌਕੇ ਤੇ ਪਵਨ ਕੁਮਾਰ ਟੀਨੂੰ ਨੇ ਸਭ ਤੋਂ ਪਹਿਲਾਂ ਸੰਤ ਸਰਵਣ ਦਾਸ ਮਹਾਰਾਜ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਏ ਅਤੇ ਇਸ ਉਪਰੰਤ ਉਹਨਾਂ ਸੰਤ ਨਿਰੰਜਨ ਦਾਸ ਮਹਾਰਾਜ ਜੀ ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਬਨਾਰਸ (ਯੂਪੀ) ਤੋ ਅਸ਼ੀਰਵਾਦ ਪ੍ਰਾਪਤ ਕੀਤਾ।
Publish Date: Fri, 23 Jan 2026 09:53 AM (IST)
Updated Date: Fri, 23 Jan 2026 09:55 AM (IST)

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ - ਡੇਰਾ ਸੱਚਖੰਡ ਬੱਲਾਂ ਵਿਖੇ ਪਵਨ ਕੁਮਾਰ ਟੀਨੂ ਮੁੱਖ ਬੁਲਾਰਾ ਆਮ ਆਦਮੀ ਪਾਰਟੀ ਪੰਜਾਬ ਅਤੇ ਹਲਕਾ ਇੰਚਾਰਜ ਆਦਮਪੁਰ ਆਮ ਆਦਮੀ ਪਾਰਟੀ ਨਤਮਸਤਕ ਹੋਏ। ਇਸ ਮੌਕੇ ਤੇ ਪਵਨ ਕੁਮਾਰ ਟੀਨੂੰ ਨੇ ਸਭ ਤੋਂ ਪਹਿਲਾਂ ਸੰਤ ਸਰਵਣ ਦਾਸ ਮਹਾਰਾਜ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਏ ਅਤੇ ਇਸ ਉਪਰੰਤ ਉਹਨਾਂ ਸੰਤ ਨਿਰੰਜਨ ਦਾਸ ਮਹਾਰਾਜ ਜੀ ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਬਨਾਰਸ (ਯੂਪੀ) ਤੋ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਉਪਰੰਤ ਉਹਨਾਂ ਸੰਤ ਨਿਰੰਜਨ ਦਾਸ ਜੀ ਨਾਲ ਸ੍ਰੀ ਗੁਰੂ ਰਵਿਦਾਸ ਅਧਿਆਇਨ ਸੈਂਟਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 25 ਕਰੋੜ ਦੀ ਰਾਸ਼ੀ ਜੋ ਜਾਰੀ ਕੀਤੀ ਗਈ ਉਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਵਨ ਕੁਮਾਰ ਟੀਨੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਅਧਿਆਇਨ ਸੈਂਟਰ ਲਈ ਡੇਰਾ ਸੱਚਖੰਡ ਬੱਲਾਂ ਦੇ ਨਜ਼ਦੀਕੀ ਪਿੰਡ ਨੌਗੱਜਾ ਵਿਖੇ ਕਰੀਬ 12 ਕਿੱਲੇ ਜਮੀਨ ਦੀ ਖਰੀਦ ਸਰਕਾਰ ਵੱਲੋਂ ਕੀਤੀ ਗਈ ਅਤੇ ਜਲਦ ਹੀ ਸੰਤ ਨਿਰੰਜਨ ਦਾਸ ਮਹਾਰਾਜ ਜੀ ਵਲੋਂ ਸ੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਦੀ ਉਸਾਰੀ ਵਾਸਤੇ ਨੀਹ ਪੱਥਰ ਰੱਖਿਆ ਜਾਵੇਗਾ। ਇਸ ਮੌਕੇ ਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਨੂੰ ਸੰਤ ਨਿਰੰਜਨ ਦਾਸ ਮਹਾਰਾਜ ਜੀ ਨੇ ਆਸ਼ੀਰਵਾਦ ਦਿੱਤਾ।
ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਜਲਦ ਹੀ ਅਧਿਅਐਨ ਸੈਂਟਰ ਦਾ ਨੀਹ ਪੱਥਰ ਰੱਖਣ ਉਪਰੰਤ ਯੂਨੀਵਰਸਿਟੀ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਜਿੱਥੇ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਬੰਧੀ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਕਰਨਗੇ। ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਦੇ ਨਾਲ ਸੇਵਾਦਾਰ ਹਰਦੇਵ ਦਾਸ, ਡੇਰਾ ਟਰੱਸਟੀ ਧਰਮਪਾਲ ਸਿੰਮਕ ਮੈਨੇਜਰ, ਆਪ ਆਗੂ ਜਸਪ੍ਰੀਤ ਸਿੰਘ ਜੱਸਾ ਚਾਹਲ ਸੰਘਵਾਲ, ਬੈਂਟੂ, ਅਮਨਦੀਪ ਭੇਲਾ ਅਤੇ ਵਿੱਕੀ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜਿਰ ਸਨ।