ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਗੰਭੀਰ ਜ਼ਖ਼ਮੀ
ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਪੈਦਲ ਜਾ ਰਿਹਾ ਵਿਅਕਤੀ ਗੰਭੀਰ ਜ਼ਖ਼ਮੀ
Publish Date: Wed, 21 Jan 2026 07:48 PM (IST)
Updated Date: Wed, 21 Jan 2026 07:51 PM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਬੀਤੀ ਦੁਪਹਿਰ ਲਗਪਗ ਵਜੇ ਸਥਾਨਕ ਬਾਈਪਾਸ ਰੋਡ ’ਤੇ ਫਿਲੌਰ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਗੱਡੀ ਦੀ ਟੱਕਰ ਵੱਜਣ ਕਾਰਨ ਪੈਦਲ ਜਾ ਰਿਹਾ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਪ੍ਰਾਪਤ ਵੇਰਵਿਆਂ ਅਨੁਸਾਰ ਬੀਤੇ ਦੁਪਹਿਰ ਲਗਪਗ ਇਕ ਵਜੇ ਗੋਪਾਲ ਵਾਸੀ ਇੰਦਰਾ ਕਾਲੋਨੀ ਆਪਣੇ ਘਰ ਦੇ ਨਜ਼ਦੀਕ ਬਾਈਪਾਸ ਰੋਡ ’ਤੇ ਪੈਦਲ ਜਾ ਰਿਹਾ ਸੀ ਤਾਂ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਹ ਕਈ ਫੁੱਟ ਅੱਗੇ ਜਾ ਕੇ ਡਿੱਗਿਆ। ਮੁਹੱਲਾ ਵਾਸੀਆਂ ਤੇ ਰਾਹਗੀਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਅੱਪਰਾ ਦਾਖਲ ਕਰਵਾਇਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਫਿਲੌਰ ਫਿਰ ਸਿਵਲ ਹਸਪਤਾਲ ਫਗਵਾੜਾ ਤੇ ਉੱਥੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ। ਭਿਆਨ ਹਾਦਸੇ ਕਾਰਨ ਕਈ ਹੱਡੀਆਂ ਟੁੱਟ ਗਈਆਂ। ਅੱਪਰਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।