ਮਹਿੰਦਰ ਰਾਮ ਫੁੱਗਲਾਣਾ, ਜਲੰਧਰ : ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡ ਹਰੀਮਪੁਰ ਵਿਚ ਪਾਣੀ ਦੇ ਕੁਨੈਕਸ਼ਨ ਚੈੱਕ ਕੀਤੇ ਗਏ। ਇਹ ਚੈਕਿੰਗ ਟੈਕਨੀਸ਼ੀਅਨ ਸੰਜੀਵ ਕੌਂਡਲ ਦੀ ਅਗਵਾਈ ਵਿਚ ਕੀਤੀ ਗਈ। ਚੈਕਿੰਗ ਦੌਰਾਨ ਡਿਫਾਲਟਰ ਖਪਤਕਾਰਾਂ ਕੋਲੋਂ ਪਾਣੀ ਦੇ ਬਿੱਲਾਂ ਦੀ ਰਿਕਵਰੀ ਕੀਤੀ ਗਈ। ਟੀਮ ਵੱਲੋਂ ਸਾਰੇ ਘਰਾਂ ਦੇ ਕੁਨੈਕਸ਼ਨ ਚੈੱਕ ਕੀਤੇ ਗਏ। ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਗਈ ਕਿ ਟੂਟੀਆਂ ਵਰਤੋਂ ਤੋਂ ਬਾਅਦ ਬੰਦ ਕਰ ਕੇ ਰੱਖੀਆਂ ਜਾਣ। ਟੈਲੀਫੋਨ 'ਤੇ ਗੱਲਬਾਤ ਕਰਦਿਆਂ ਐਕਸੀਅਨ ਸੁਖਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਲੰਧਰ ਦੇ ਸਾਰੇ ਪਿੰਡਾਂ ਦੀ ਪਾਣੀ ਦੀ ਚੈਕਿੰਗ ਇਸੇ ਤਰ੍ਹਾਂ ਹੀ ਕੀਤੀ ਜਾ ਰਹੀ ਹੈ ਤਾਂ ਜੋ ਸਾਫ਼-ਸੁਥਰਾ ਤੇ ਸ਼ੁੱਧ ਪਾਣੀ ਲੋਕਾਂ ਨੂੰ ਮੁਹੱਈਆ ਕਰਵਾਇਆ ਜਾ ਸਕੇ। ਇਸ ਟੀਮ ਵਿਚ ਪਰਮਜੀਤ ਸਿੰਘ, ਮਹਿੰਦਰ ਪਾਲ, ਕੁਲਦੀਪ ਸਿੰਘ, ਜਗਦੀਸ਼ ਪਾਲ, ਜਸਵੰਤ ਸਿੰਘ ਆਦਿ ਮੁਲਾਜ਼ਮ ਸ਼ਾਮਲ ਸਨ।