ਅੰਮਿ੍ਤਪਾਲ ਸਿੰਘ, ਮਹਿਤਪੁਰ : ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਵਿਚ ਪੇਂਡੂ ਮਜ਼ਦੂਰਾਂ ਤੇ ਮਨਰੇਗਾ ਵਰਕਰਾਂ ਨੂੰ ਅਣਗੌਲਿਆਂ ਕੀਤੇ ਜਾਣ ਵਿਰੁੱਧ ਮੰਗਲਵਾਰ ਮਜ਼ਦੂਰਾਂ ਵੱਲੋ ਪੰਜਾਬ ਸਰਕਾਰ ਵਿਰੁੱਧ ਵੱਖ-ਵੱਖ ਪਿੰਡਾਂ ਵਿੱਚ ਬਜਟ ਵਿਰੋਧੀ ਰੈਲੀਆਂ ਕੀਤੀਆਂ ਗਈਆਂ। ਪਿੰਡ ਇਸਮਾਈਲਪੁਰ ਵਿਚ ਮਨਰੇਗਾ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ 'ਆਪ' ਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿਚੋਂ ਆਮ ਆਦਮੀ ਗਾਇਬ ਹੈ। ਲੋੜਵੰਦਾਂ ਨੂੰ 27 ਹਜ਼ਾਰ ਮਕਾਨ ਬਣਾਕੇ ਦੇਣ ਦਾ ਵਾਅਦਾ ਤਨਜ ਕੱਸਦਿਆਂ ਕਿਹਾ ਕਿ ਪੰਜਾਬ ਦੇ 12 ਹਜ਼ਾਰ ਪਿੰਡਾਂ ਵਿੱਚ ਇੱਕ ਪਿੰਡ ਦੇ ਹਿੱਸੇ ਦੋ ਮਕਾਨ ਹੀ ਆਉਣਗੇ। ਬਜਟ ਵਿਚ ਮਨਰੇਗਾ ਵਰਕਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਮਜ਼ਦੂਰ ਆਗੂ ਚਰਨਜੀਤ ਥੱਮੂਵਾਲ, ਸਿਕੰਦਰ, ਯੂਸੁਫ਼ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।