ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ 8 ਨੂੰ
ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੀ ਮਾਸਿਕ ਬੈਠਕ 8 ਨੂੰ - ਗੋਲੀ
Publish Date: Fri, 05 Sep 2025 04:30 PM (IST)
Updated Date: Fri, 05 Sep 2025 04:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਯੂਨਿਟ ਦੀ ਮਹੀਨਾਵਾਰ ਮੀਟਿੰਗ 8 ਸਤੰਬਰ ਨੂੰ ਸਥਾਨਕ ਮੌਨਸਰ ਮੰਦਿਰ ਵਿਖੇ ਕਰਵਾਈ ਜਾਵੇਗੀ, ਜਿਸ ਵਿੱਚ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਅਤੇ ਵਿਧਾਨਕ ਮੰਗਾਂ ਪ੍ਰਤੀ ਵਿਚਾਰ ਚਰਚਾ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਗੋਲੀ ਨੇ ਦੱਸਿਆ ਕਿ ਇਸ ਬੈਠਕ ਵਿੱਚ ਵਿਸ਼ੇਸ਼ ਤੌਰ ’ਤੇ ਪੰਜਾਬ ਵਿੱਚ ਹੜ੍ਹ ਨਾਲ ਹੋਏ ਜਾਨੀ ਅਤੇ ਮਾਲੀ ਨੁਕਸਾਨ ਲਈ ਸੰਵੇਦਨਾ ਪ੍ਰਗਟ ਕਰਦੇ ਹੋਏ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਥੇਬੰਦੀ ਵੱਲੋਂ ਉਪਰਾਲਾ ਕਰਨ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਣਯੋਗ ਹਾਈਕੋਰਟ ਵੱਲੋਂ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤੇ ਗਏ 2.59 ਦੇ ਗੁਣਾਂਕ ਨਾਲ ਪੈਨਸ਼ਨ ਸੋਧ ਦੇ ਦਿੱਤੇ ਗਏ ਫ਼ੈਸਲੇ ’ਤੇ ਸੂਬਾ ਸਰਕਾਰ ਵੱਲੋਂ ਨਾਂਹਪੱਖੀ ਰਵੱਈਏ ਨੂੰ ਦੇਖਦੇ ਹੋਏ ਅਗਲੇ ਜ਼ਿਲ੍ਹਾ ਅਤੇ ਬਲਾਕ ਪੱਧਰੀ ਐਕਸ਼ਨਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਦੇ ਨਾਲ-ਨਾਲ ਪ੍ਰੀਤਮ ਸਿੰਘ ਨਾਗਰਾ ਅਤੇ ਹੋਰਨਾਂ ਵੱਲੋਂ ਪਾਈ ਗਈ ਮਾਨਹਾਨੀ ਦੀ ਪਟੀਸ਼ਨ ਅਤੇ ਹੋਰ ਰਿੱਟਾਂ ਦੇ ਸਟੇਟਸ ਬਾਰੇ ਪ੍ਰਿੰਸੀਪਲ ਦਵਿੰਦਰ ਸਿੰਘ ਵੱਲੋਂ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕਾਂ ਵਿੱਚ ਪੈਨਸ਼ਨਰਾਂ ਦੀ ਖੱਜਲ-ਖੁਆਰੀ ਨੂੰ ਰੋਕਣ ਲਈ ਵਿਉਂਤਬੰਦੀ ਕੀਤੀ ਜਾਵੇਗੀ।