- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਦਮਪੁਰ ਵਿਖੇ ਵਿਧਾਇਕ ਕੋਟਲੀ ਦੀ ਅਗਵਾਈ ’ਚ ਭਰਮੀ ਮੀਟਿੰਗ

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਆਦਮਪੁਰ ਵਿਖੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਹੇਠ ਕਾਂਗਰਸ ਐੱਸਸੀ ਡਿਪਾਰਟਮੈਂਟ ਦੀ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਸਬੰਧੀ ਕਾਂਗਰਸੀ ਆਗੂਆਂ ਵੱਲੋਂ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਵੱਲੋਂ ਦਾਅਵਾ ਕੀਤਾ ਗਿਆ ਕਿ ਸਰਕਾਰ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਨੀਤੀਆਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਐੱਸਸੀ ਡਿਪਾਰਟਮੈਂਟ ਵੱਲੋਂ ਮੀਟਿੰਗ ਦੌਰਾਨ ਹਲਕੇ ਦੇ 148 ਨੌਜਵਾਨਾਂ ਅਤੇ ਔਰਤਾਂ ਨੂੰ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਨਵ-ਨਿਯੁਕਤ ਅਹੁਦੇਦਾਰ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਕੰਮ ਕਰਨਗੇ। ਮੀਟਿੰਗ ਦੀ ਸਫਲਤਾ ਲਈ ਐੱਸਸੀ ਡਿਪਾਰਟਮੈਂਟ ਬਲਾਕ ਆਦਮਪੁਰ ਦੇ ਚੇਅਰਮੈਨ ਅਜੀਤ ਰਾਮ ਲੇਸੜੀਵਾਲ, ਬਲਾਕ ਭੋਗਪੁਰ ਦੇ ਚੇਅਰਮੈਨ ਅਵਤਾਰ ਕੋਹਜਾ ਅਤੇ ਆਦਮਪੁਰ ਈਸਟ ਦੇ ਰਾਕੇਸ਼ ਚਾਂਦਪੁਰ ਦਾ ਧੰਨਵਾਦ ਕਰਦਿਆਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਪੂਰੀ ਮਿਹਨਤ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਅਰਵਿੰਦ ਢੰਡਾਂ, ਹਰਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ, ਬਲਾਕ ਭੋਗਪੁਰ ਪ੍ਰਧਾਨ ਪਰਮਿੰਦਰ ਮੱਲੀ, ਦਰਸ਼ਨ ਸਿੰਘ ਕਰਵਲ, ਯੂਥ ਆਗੂ ਲਖਵੀਰ ਕੋਟਲੀ, ਜਗਦੀਪ ਢੰਡਾ, ਭੁਪਿੰਦਰ ਭਿੰਦਾ, ਲਤੀਫ ਦੂਹੜੇ, ਜੋਗਿੰਦਰ ਸਾਬਕਾ ਐੱਮਸੀ, ਸਤਨਾਮ ਸੋਨੂੰ, ਸੂਰਜ ਪ੍ਰਕਾਸ਼ ਨੰਗਲ ਸਲਾਲਾ, ਲਾਲੀ ਚੂਹੜਵਾਲੀ, ਰਾਜੂ ਐੱਮਸੀ ਆਦਮਪੁਰ ਅਤੇ ਬਲਜੀਤ ਕੌਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।